ਦੀਪਕ ਹਿਲੋਰੀ ਨੇ ਮਾਲੇਰਕੋਟਲਾ ਦੇ SSP ਵਜੋਂ ਅਹੁਦਾ ਸੰਭਾਲਿਆ
*ਜ਼ਿਲ੍ਹਾ ਨਿਵਾਸੀਆਂ ਨੂੰ ਅਫ਼ਵਾਹਾਂ ਤੇ ਵਿਸ਼ਵਾਸ ਨਾ ਕਰਨ ਦੀ ਅਪੀਲ : ਐਸ.ਐਸ.ਪੀ
* ਜ਼ਿਲ੍ਹੇ ਅੰਦਰ ਅਮਨ, ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਪੁਲਿਸ ਪ੍ਰਸ਼ਾਸਨ ਦੀ ਪ੍ਰਮੁੱਖਤਾ ਹੋਵੇਗੀ : ਦੀਪਕ ਹਿਲੋਰੀ
ਮਾਲੇਰਕੋਟਲਾ , 20 ਮਾਰਚ 2023 : ਸ਼੍ਰੀ ਦੀਪਕ ਹਿਲੋਰੀ ਆਈ.ਪੀ.ਐਸ (2011) ਅਧਿਕਾਰੀ ਨੇ ਅੱਜ ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਮਾਲੇਰਕੋਟਲਾ ਦਾ ਕਾਰਜ ਭਾਰ ਸੰਭਾਲਿਆ । ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਮਾਲੇਰਕੋਟਲਾ ਤੋਂ ਪਹਿਲਾ ਬਤੌਰ ਸਟਾਫ਼ ਅਫ਼ਸਰ ਡੀ.ਜੀ.ਪੀ. ਪੰਜਾਬ, ਐਸ.ਐਸ.ਪੀ ਬਟਾਲਾ,ਫ਼ਾਜ਼ਿਲਕਾ,ਗੁਰਦਾਸਪੁਰ,ਲੁਧਿਆਣਾ (ਰੂਰਲ),ਅੰਮ੍ਰਿਤਸਰ ਹੈਂਡ ਕੁਆਟਰ,ਪਾਠਣਕੋਟ, ਸ਼ਹਿਦ ਭਗਤ ਸਿੰਘ ਨਗਰ (ਨਵਾਂ ਸ਼ਹਿਰ), ਏ.ਆਈ ਜੀ ਇੰਨਵੈਸਟੀਗੇਸਨ ਪੰਜਾਬ, ਏ.ਆਈ ਜੀ ਸੀ.ਆਈ ਅੰਮ੍ਰਿਤਸਰ, ਏ.ਆਈ ਜੀ ਪੀ.ਏ.ਪੀ. ਜਲੰਧਰ ਤੋਂ ਇਲਾਵਾ ਹੋਰ ਉੱਚ ਅਹੁੱਦਿਆਂ ਤੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ । ਇੱਥੇ ਵਰਣਯੋਗ ਹੈ ਇਨ੍ਹਾਂ ਤੋਂ ਪਹਿਲਾ ਸ੍ਰੀ ਭੁਪਿੰਦਰ ਸਿੰਘ ਸਿੱਧੂ, ਪੀ.ਪੀ.ਐਸ ਅਧਿਕਾਰੀ ਐਸ.ਐਸ.ਪੀ. ਵਜੋਂ ਸੇਵਾਵਾਂ ਨਿਭਾ ਰਹੇ ਸਨ ਅਤੇ ਹੁਣ ਉਹ ਬਤੌਰ ਐਸ.ਐਸ.ਪੀ ਫ਼ਿਰੋਜਪੁਰ ਵਿਖੇ ਤਾਇਨਾਤ ਹੋਏ ਹਨ ।
ਅਹੁਦਾ ਸੰਭਾਲਣ ਉਪਰੰਤ ਗੈਰ ਰਸਮੀ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਨਕੇਲ ਕੱਸੀ ਜਾਵੇਗੀ । ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਅਫ਼ਵਾਹਾਂ ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕਰਦਿਆ ਕਿਹਾ ਕਿ ਉਹ ਸੋਸ਼ਲ ਮੀਡੀਆ ਰਾਹੀ ਸਮਾਜ ਵਿਰੋਧੀ ਸ਼ਰਾਰਤੀ ਅਨਸਰਾਂ ਵਲੋਂ ਭੇਜੇ ਜਾਂਦੇ ਸੰਦੇਸ਼ਾਂ ਤੇ ਵਿਸ਼ਵਾਸ ਨਾ ਕਰਨ । ਜ਼ਿਲ੍ਹੇ ਅੰਦਰ ਅਮਨ, ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਪੁਲਿਸ ਪ੍ਰਸ਼ਾਸਨ ਦੀ ਪ੍ਰਮੁੱਖਤਾ ਹੋਵੇਗੀ। ਨਸ਼ਿਆਂ ਅਤੇ ਗੁੰਡਾ ਗਰਦੀ ਵਰਗੀਆਂ ਅਲਾਮਤਾਂ ਖ਼ਿਲਾਫ਼ ਜੰਗ ਜਿੱਤਣ ਲਈ ਪਬਲਿਕ ਨੂੰ ਪੁਲਿਸ ਨਾਲ ਸਹਿਯੋਗ ਕਰਨ ਲਈ ਕਿਹਾ । ਜ਼ਿਲ੍ਹਾ ਵਾਸੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਨੂੰ ਤਰਜੀਹ ਦਿੱਤੀ ਜਾਵੇਗੀ । ਹਰੇਕ ਨਾਗਰਿਕ ਦਾ ਉਨ੍ਹਾਂ ਦੇ ਦਫ਼ਤਰ ਵਿਚ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ । ਜ਼ਿਲ੍ਹਾ ਨਿਵਾਸੀਆਂ ਦੇ ਕੰਮ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਕੀਤੇ ਜਾਣਗੇ