ਵਿਨੀਤ ਕੁਮਾਰ ਨੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਿਆ
ਫਾਜਿ਼ਲਕਾ, 26 ਮਈ 2023 : ਸ੍ਰੀ ਵਿਨੀਤ ਕੁਮਾਰ ਆਈਏਐਸ ਨੇ ਅੱਜ ਇੱਥੇ ਪਹੁੰਚ ਕੇ ਰਸਮੀ ਤੌਰ ਤੇ ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ (ਵਾਧੂ ਚਾਰਜ) ਦਾ ਅਹੁਦਾ ਸੰਭਾਲਿਆ।
ਇਸ ਮੌਕੇ ਇੱਥੇ ਪੁੱਜਣ ਤੇ ਐਸਡੀਐਮ ਫਾਜਿ਼ਲਕਾ ਸ੍ਰੀ ਨਿਕਾਸ ਖੀਂਚੜ ਆਈਏਐਸ, ਐਸਡੀਐਮ ਜਲਾਲਾਬਾਦ ਸ੍ਰੀ ਰਵਿੰਦਰ ਸਿੰਘ ਅਰੋੜਾ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਸਾਰੰਗਪ੍ਰੀਤ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਜਿਕਰਯੋਗ ਹੈ ਕਿ ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੇ ਟੇ੍ਰਨਿੰਗ ਤੇ ਗਏ ਹੋਣ ਕਾਰਨ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੂੰ ਫਾਜਿ਼ਲਕਾ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਇਸ ਮੌਕੇ ਡਿਪਟੀ ਕਮਿਸਨਰ ਸ੍ਰੀ ਵਿਨੀਤ ਕੁਮਾਰ ਨੇ ਆਪਣੇ ਦਫਤਰ ਵਿਖੇ ਆਪਣੇ ਦਫ਼ਤਰ ਦੇ ਸੀਨੀਅਰ ਅਧਿਕਾਰੀਆਂ/ਕਰਮਚਾਰੀਆਂ ਨਾਲ ਇੱਕ ਜਾਣ—ਪਛਾਣ ਮੀਟਿੰਗ ਕੀਤੀ।
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਜਿ਼ਲ੍ਹੇ ਵਿਚ ਲੋਕਾਂ ਨੂੰ ਬਿਹਤਰ ਸੇਵਾਵਾਂ ਮਿਲਦੀਆਂ ਰਹਿਣ ਅਤੇ ਲੋਕਾਂ ਦੇ ਕੰਮ ਤੇਜੀ ਨਾਲ ਹੋਣ, ਇਸ ਲਈ ਸਾਰੇ ਅਧਿਕਾਰੀ ਅਤੇ ਕਰਮਚਾਰੀ ਤਨਦੇਹੀ ਨਾਲ ਡਿਊਟੀ ਕਰਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਸ੍ਰੀ ਵਿਨੀਤ ਕੁਮਾਰ ਸਪੈਸ਼ਲ ਸਕੱਤਰ ਖੇਤੀਬਾੜੀ ਅਤੇ ਐਡੀਸ਼ਨਲ ਮੈਨੇਜਿੰਗ ਡਾਇਰੈਕਟਰ ਪੰਜਾਬ ਸਟੇਟ ਵੇਅਰ ਹਾਉਸਿੰਗ ਕਾਰਪੋਰੇਸ਼ਨ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਬਠਿੰਡਾ ਵਿਖੇ ਡਿਪਟੀ ਕਮਿਸ਼ਨਰ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।