ਨਵ ਨਿਯੁਕਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਜਗਦੀਸ਼ ਰਾਜ
ਅਮਰਕੋਟ , 11 ਸਤੰਬਰ 2023 :ਡਾਇਰੈਕਟਰ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਡੀਪੀਓ ਬਲਾਕ ਵਲਟੋਹਾ ਰੁਪਿੰਦਰ ਕੌਰ ਵੱਲੋ ਇਕ ਸਮਾਗਮ ਕਸਬਾ ਖੇਮਕਰਨ ਦੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਕਰਵਾਇਆ ਗਿਆ ਜਿਸ ਵਿੱਚ ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਅਤੇ ਸੀਡੀਪੀਓ ਬਲਾਕ ਵਲਟੋਹਾ ਰੁਪਿੰਦਰ ਕੌਰ ਵੱਲੋ ਬਲਾਕ ਵਲਟੋਹਾ ਦੇ ਵੱਖ ਵੱਖ ਪਿੰਡਾਂ ਦੀਆਂ ਨਵ ਨਿਯੁਕਤ ਆਂਗਣਵਾੜੀ ਵਰਕਰਾਂ ਤੇ ਹੈਲਪਰਾ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਤੇ ਵਿਧਾਇਕ ਸਰਵਨ ਸਿੰਘ ਧੁੰਨ ਅਤੇ ਸੀਡੀਪੀਓ ਬਲਾਕ ਵਲਟੋਹਾ ਰੁਪਿੰਦਰ ਕੌਰ ਨੇ ਸਾਰਿਆ ਨੂੰ ਵਧਾਈ ਦਿੱਤੀ ਅਤੇ ਮਿਹਨਤ ਅਤੇ ਲਗਨ ਨਾਲ ਵਧੀਆ ਕੰਮ ਕਰਨ ਲਈ ਉਤਸ਼ਾਹਿਤ ਕੀਤਾ। ਅਤੇ ਸੁਪਰਵਾਈਜ਼ਰ ਸਰਬਜੀਤ ਕੌਰ ਨੇ ਨਵ ਨਿਯੁਕਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵਿਭਾਗ ਦੀਆਂ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਲਏ ਕੇ ਜਾਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਬਲਾਕ ਪੋਸ਼ਣ ਕੋਆਰਡੀਨੇਟਰ ਹਰਚੰਦ ਸਿੰਘ, ਸੁਪਰਵਾਈਜ਼ਰ ਸਰਬਜੀਤ ਕੌਰ, ਸੁਖਰਾਜ ਸਿੰਘ ਬੀ ਏ, ਸਾਬਕਾ ਸਰਪੰਚ ਪ੍ਰਤਾਪ ਸਿੰਘ ਕੁੰਢਾ ਚੀਮਾ ਖ਼ੁਰਦ, ਬਖਸੀਸ ਸਿੰਘ ਅਤੇ ਹੋਰ ਵੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਹਾਜਰ ਸਨ।