ਸਿਵਲ ਸਰਜਨ ਦਫ਼ਤਰ ਵਿਖੇ ਯੋਗਰਾਜ ਨੇ ਬਤੌਰ ਸੁਪਰਡੈਂਟ ਸੰਭਾਲਿਆ ਅਹੁਦਾ
ਜਲੰਧਰ ,14 ਨਵੰਬਰ 2023 : ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਹੁਕਮਾਂ ਅਨੁਸਾਰ ਸੀਨੀਅਰ ਸਹਾਇਕ ਦੇ ਅਹੁਦੇ ਤੋਂ ਸੁਪਰਡੈਂਟ ਵਜੋਂ ਪਦ-ਉੱਨਤ ਹੋਣ 'ਤੇ ਯੋਗਰਾਜ ਵੱਲੋਂ ਦਫਤਰ ਸਿਵਲ ਸਰਜਨ ਜਲੰਧਰ ਦੀ ਲੇਖਾ ਸ਼ਾਖਾ ਵਿਖੇ ਅਹੁਦਾ ਸੰਭਾਲਿਆ ਗਿਆ। ਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਇਸ ਮੌਕੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਵਿਭਾਗ ਵੱਲੋਂ ਮਿਲੀ ਇਸ ਨਵੀਂ ਜਿੰਮੇਵਾਰੀ ਨੂੰ ਪੂਰੀ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ।ਇਸ ਦੌਰਾਨ ਸਮੂਹ ਸਟਾਫ ਵੱਲੋਂ ਵੀ ਯੋਗਰਾਜ ਜੀ ਨੂੰ ਪਦ-ਉੱਨਤ ਹੋਣ 'ਤੇ ਮੁਬਾਰਕਬਾਦ ਦਿੱਤੀ ਗਈ।
ਸੁਪਰਡੈਂਟ ਵਜੋਂ ਅਹੁਦਾ ਸੰਭਾਲਣ ਉਪਰੰਤ ਯੋਗਰਾਜ ਨੇ ਦੱਸਿਆ ਕਿ ਉਨ੍ਹਾਂ ਨੇ 18 ਫਰਵਰੀ 1989 ਨੂੰ ਸਿਹਤ ਵਿਭਾਗ ਵਿੱਚ ਪੀ.ਐਚ.ਸੀ. ਮਹਿਤਪੁਰ ਵਿਖੇ ਕਲਰਕ ਵਜੋਂ ਆਪਣੀਆਂ ਸੇਵਾਵਾਂ ਦੀ ਸ਼ੁਰੂਆਤ ਕੀਤੀ ਸੀ। ਉਹ ਸੰਨ 2010 ਤੋਂ ਦਫਤਰ ਸਿਵਲ ਸਰਜਨ ਜਲੰਧਰ ਵਿਖੇ ਆਪਣੀ ਡਿਊਟੀ ਨਿਭਾਅ ਰਹੇ ਹਨ। ਇਸ ਦੌਰਾਨ ਸਾਲ 2015 ਵਿੱਚ ਉਨ੍ਹਾਂ ਦੀ ਤਰੱਕੀ ਬਤੌਰ ਸੀਨੀਅਰ ਸਹਾਇਕ ਹੋ ਗਈ ਸੀ। ਉਨ੍ਹਾਂ ਕਿਹਾ ਕਿ ਸੁਪਰਡੈਂਟ ਵਜੋਂ ਪਦ-ਉੱਨਤ ਹੋਣ 'ਤੇ ਉਹ ਆਪਣੀ ਡਿਊਟੀ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ।