ਐਸਐਚਓ ਬਲਵਿੰਦਰ ਸਿੰਘ ਨੇ ਥਾਣਾ ਸਿਟੀ ਦਾ ਸੰਭਾਲਿਆ ਅਹੁਦਾ
ਜਗਰਾਉਂ 31 ਜਨਵਰੀ 2024 - ਪੁਲਿਸ ਜਿਲਾ ਲੁਧਿਆਣਾ ਦਿਹਾਤੀ ਅੰਦਰ ਕੀਤੀਆਂ ਗਈਆਂ ਬਦਲੀਆਂ ਦੇ ਤਹਿਤ ਐਸਐਚਓ ਬਲਵਿੰਦਰ ਸਿੰਘ ਨੇ ਥਾਣਾ ਸਿਟੀ ਦੇ ਮੁੱਖ ਅਫਸਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਸੰਜੀਵ ਕਪੂਰ ਇਸ ਅਹੁਦੇ ਤੇ ਸੇਵਾ ਨਿਭਾ ਰਹੇ ਸਨ। ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਸ਼ਹਿਰ ਵਿੱਚ ਅਮਨ ਸ਼ਾਂਤੀ ਨੂੰ ਬਹਾਲ ਰੱਖਣ ਲਈ ਹਰ ਤਰ੍ਹਾਂ ਦੇ ਯਤਨ ਕੀਤੇ ਜਾਣਗੇ।
ਨਸ਼ਾ ਸਮਗਲਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਨਸ਼ਾ ਸਮਗਲਰਾਂ ਵਿਰੁੱਧ ਚਲਾਈ ਗਈ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਨਸ਼ਿਆਂ ਦੇ ਖਾਤਮੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਜਨਤਾ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਪਬਲਿਕ ਦੇ ਸਹਿਯੋਗ ਨਾਲ ਸਮਾਜ ਵਿੱਚੋਂ ਕ੍ਰਾਈਮ ਦਾ ਖਾਤਮਾ ਹੋ ਸਕਦਾ ਹੈ। ਪਬਲਿਕ ਨੂੰ ਅਪੀਲ ਕਰਦਿਆਂ ਉਹਨਾਂ ਕਿਹਾ ਕਿ ਪੁਲਿਸ ਨੂੰ ਸੱਚੀ ਇਤਲਾਹ ਦਿਓ ਤਾਂ ਜੋ ਇਨਸਾਫ ਦੀ ਉਮੀਦ ਲੈ ਕੇ ਆਏ ਲੋਕਾਂ ਨੂੰ ਇਨਸਾਫ ਮਿਲ ਸਕੇ।