ਕੈਂਪਸ ਪਲੇਸਮੈਂਟ ਰਾਹੀਂ ਬੀ.ਟੈਕ ਮਕੈਨੀਕਲ ਇੰਜਨੀਅਰਿੰਗ ਦੇ 6 ਵਿਦਿਆਰਥੀਆਂ ਦੀ ਸੋਨਾਲੀਕਾ ਟਰੈਕਟਰਜ਼ ਵਿੱਚ ਚੋਣ...
ਬਠਿੰਡਾ, 7 ਫਰਵਰੀ 2024 - ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਐਮ.ਆਰ.ਐਸ.ਪੀ.ਟੀ.ਯੂ. ਦੀ ਬੀ.ਟੈਕ ਮਕੈਨੀਕਲ ਇੰਜਨੀਅਰਿੰਗ ਸ਼ਾਖਾ ਦੇ ਵਿਦਿਆਰਥੀਆਂ ਨੂੰ ਕੈਂਪਸ ਪਲੇਸਮੈਂਟ ਰਾਹੀਂ ਸੋਨਾਲੀਕਾ ਟਰੈਕਟਰਜ਼ (ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ) ਵੱਲੋਂ ਨੌਕਰੀ ਲਈ ਚੁਣਿਆ ਗਿਆ ਹੈ ।
ਸੋਨਾਲੀਕਾ ਗਰੁੱਪ ਨੇ ਉਨ੍ਹਾਂ ਨੂੰ ਆਕਰਸ਼ਕ ਪਲੇਸਮੈਂਟ ਪੈਕੇਜ ਦੀ ਪੇਸ਼ਕਸ਼ ਕੀਤੀ ਹੈ। ਚੁਣੇ ਗਏ ਵਿਦਿਆਰਥੀ ਗੁਰਜਸ਼ਨ ਸਿੰਘ, ਰਤੁਲ ਖਦੋਤਰਾ, ਰਾਹੁਲ ਸ਼ਰਮਾ, ਸਿਮਰਨਜੀਤ ਸਿੰਘ, ਰਾਹੁਲ ਅਤੇ ਆਕਾਸ਼ ਕੰਪਨੀ ਦੇ ਖੋਜ ਅਤੇ ਵਿਕਾਸ ਵਿਭਾਗ ਵਿੱਚ ਕੰਮ ਕਰਨਗੇ।
ਰਜਿਸਟਰਾਰ ਡਾ: ਗੁਰਿੰਦਰਪਾਲ ਸਿੰਘ ਬਰਾੜ, ਕੈਂਪਸ ਡਾਇਰੈਕਟਰ, ਜੀ.ਜ਼ੈਡ.ਐੱਸ.ਸੀ.ਈ.ਟੀ. ਡਾ. ਸੰਜੀਵ ਅਗਰਵਾਲ ਅਤੇ ਡਾਇਰੈਕਟਰ-ਟ੍ਰੇਨਿੰਗ ਅਤੇ ਪਲੇਸਮੈਂਟ, ਐਮ.ਆਰ.ਐੱਸ.ਪੀ.ਟੀ.ਯੂ., ਇੰਜ. ਹਰਜੋਤ ਸਿੰਘ ਸਿੱਧੂ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਫਲ ਕਰੀਅਰ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ, ਉਹਨਾਂ ਖੁਸ਼ੀ ਜ਼ਾਹਰ ਕੀਤੀ ਕਿ ਸਾਡੇ ਵਿਦਿਆਰਥੀਆਂ ਨੂੰ ਭਾਰਤ ਦੇ ਪ੍ਰਮੁੱਖ ਟਰੈਕਟਰ ਨਿਰਮਾਤਾ ਨਿਰਯਾਤਕ ਸੋਨਾਲੀਕਾ ਗਰੁੱਪ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ।
ਕਾਰਪੋਰੇਟ ਰਿਸੋਰਸ ਸੈਂਟਰ ਦੇ ਪ੍ਰੋਫੈਸਰ ਇੰਚਾਰਜ ਡਾ. ਰਾਜੇਸ਼ ਗੁਪਤਾ ਅਤੇ ਡਾਇਰੈਕਟਰ-ਟ੍ਰੇਨਿੰਗ ਅਤੇ ਪਲੇਸਮੈਂਟ, ਹਰਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਇੰਜੀਨੀਅਰਿੰਗ ਸ਼ਾਖਾਵਾਂ ਦੇ ਵਿਦਿਆਰਥੀਆਂ ਨੂੰ ਵੱਡੇ ਉਦਯੋਗਾਂ ਵਿੱਚ ਪਲੇਸ ਕਰਵਾਇਆ ਜਾ ਰਿਹਾ ਹੈ।
ਰਜਿਸਟਰਾਰ ਡਾ: ਗੁਰਿੰਦਰਪਾਲ ਸਿੰਘ ਬਰਾੜ, ਗਿਆਨੀ ਜ਼ੈਲ ਸਿੰਘ ਦੇ ਕੈਂਪਸ ਡਾਇਰੈਕਟਰ ਡਾ: ਸੰਜੀਵ ਅਗਰਵਾਲ, ਮਕੈਨੀਕਲ ਇੰਜਨੀਅਰਿੰਗ ਵਿਭਾਗ ਦੇ ਮੁਖੀ ਡਾ: ਜਸਵੀਰ ਸਿੰਘ ਟਿਵਾਣਾ ਨੇ "ਸਾਰੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਕੈਂਪਸ ਪਲੇਸਮੈਂਟ ਦੁਆਰਾ ਪਹਿਲਾ ਕਦਮ ਚੁੱਕਣ ਲਈ ਪ੍ਰੇਰਿਆ। ਉਨ੍ਹਾਂ ਸੀ.ਆਰ.ਸੀ. ਅਤੇ ਸਿਖਲਾਈ ਅਤੇ ਪਲੇਸਮੈਂਟ ਵਿਭਾਗ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।