ਅੰਜੂ ਸੇਠੀ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ
ਜ਼ਿਲੇ ਦੇ ਸਮੂਹ ਅਧਿਆਪਕਾਂ ਤੇ ਅਧਿਕਾਰੀਆਂ ਦੇ ਸਹਿਯੋਗ ਨਾਲ ਜ਼ਿਲੇ ਨੂੰ ਸਿੱਖਿਆ ਖੇਤਰ ’ਚ ਬੁਲੰਦੀਆਂ ਵੱਲ ਲੈ ਜਾਵਾਂਗੀ: ਅੰਜੂ ਸੇਠੀ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ, 9 ਮਾਰਚ 2024 :-ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਸਿੱਖਿਆ ਅਫ਼ਸਰਾਂ ਦੀਆਂ ਤੈਨਾਤੀਆ ਤਹਿਤ ਸ਼੍ਰੀਮਤੀ ਅੰਜੂ ਸੇਠੀ ਨੇ ਬਤੌਰ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਫਰੀਦਕੋਟ ਵਜੋਂ ਆਪਣਾ ਆਹੁਦਾ ਸੰਭਾਲਿਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਉਹ ਬਤੌਰ ਉੱਪ ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਫਾਜ਼ਲਿਕਾ ਵਿਖੇ ਸੇਵਾਵਾਂ ਨਿਭਾ ਰਹੇ ਸਨ। ਜ਼ਿਲਾ ਸਿੱਖਿਆ ਅਧਿਕਾਰੀ ਦੇ ਆਹੁਦਾ ਸੰਭਾਲਣ ਮੌਕੇ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਬਿ੍ਰਜ ਮੋਹਨ ਸਿੰਘ ਬੇਦੀ, ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਪ੍ਰਦੀਪ ਦਿਓੜਾ, ਉਪ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਵਨ ਕੁਮਾਰ,ਬੀਪੀਈਓ ਫਰੀਦਕੋਟ-3 ਗੁਰਮੀਤ ਸਿੰਘ ਭਿੰਡਰ, ਬੀਪੀਈਓ ਫਰੀਦਕੋਟ-1 ਜਗਤਾਰ ਸਿੰਘ ਮਾਨ, ਜਸਕਰਨ ਸਿੰਘ ਰੋਮਾਣਾ ਬੀਪੀਈ.ਓ ਫ਼ਰੀਦਕੋਟ-2, ਬੀਪੀਈਓ-ਜੈਤੋ ਸੁਸ਼ੀਲ ਕੁਮਾਰ, ਸੁਪਰਡੈਂਟ ਸੁਖਜਿੰਦਰ ਸਿੰਘ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਨਵ ਨਿਯੁਕਤ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਰੀਦਕੋਟ ਸ਼੍ਰੀਮਤੀ ਅੰਜੂ ਸੇਠੀ ਨੇ ਆਪਣੀ ਇਸ ਨਿਯੁਕਤੀ ਲਈ ਸਿੱਖਿਆ ਮੰਤਰੀ ਪੰਜਾਬ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਿਭਾਗ ਦੁਆਰਾ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਉਹਨਾਂ ਕਿਹਾ ਕਿ ਉਹ ਜ਼ਿਲੇ ਵਿੱਚ ਕੰਮ ਕਰ ਰਹੇ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਫਰੀਦਕੋਟ ਜ਼ਿਲੇ ਨੂੰ ਨਵੀਆਂ ਬੁਲੰਦੀਆਂ ਵੱਲ ਲੈ ਕੇ ਜਾਣਗੇ। ਇਸ ਮੌਕੇ ਫ਼ਾਜ਼ਲਿਕਾ ਤੋ ਡਾ.ਨਰਿੰਦਰ ਸੇਠੀ, ਬੀਪੀਈਓ ਪ੍ਰਮੋਦ ਕੁਮਾਰ, ਬੀਪੀਈਓ ਸੁਨੀਲ ਕੁਮਾਰ, ਸੀਐਚਟੀ ਨੀਲਮ ਬਜਾਜ, ਐਚ ਟੀ ਰਜਿੰਦਰ ਕੁਮਾਰ,ਕਿ੍ਰਸ਼ਨ ਕਾਂਤ ਉਚੇਚੇ ਤੌਰ ਤੇ ਉਹਨਾਂ ਦੇ ਨਾਲ ਮੌਜੂਦ ਸਨ। ਇਸ ਮੌਕੇ ਸੂਬਾ ਸਿੱਖਿਆ ਸਲਾਹਕਾਰ ਕਮੇਟੀ ਮੈਂਬਰ ਲਵਜੀਤ ਸਿੰਘ ਗਰੇਵਾਲ, ਅਧਿਆਪਕ ਆਗੂ ਦੁਪਿੰਦਰ ਢਿੱਲੋਂ, ਇਨਕਲਾਬ ਗਿੱਲ, ਕੁਲਦੀਪ ਸੱਭਰਵਾਲ, ਜਗਨੰਦਨ ਸਿੰਘ,ਬਲਵਿੰਦਰ ਸਿੰਘ,ਰਾਜੀਵ ਚਗਤੀ, ਦਫ਼ਤਰ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਤੋਂ ਅਮਰੀਕ ਸਿੰਘ ਸੰਧੂ, ਸਤਿਗੁਰ ਸਿੰਘ, ਦਰਸ਼ਨ ਸਿੰਘ, ਮਨੀਸ਼ ਗਰੋਵਰ, ਰਸ਼ਪਾਲ ਸਿੰਘ ਪਾਲੀ, ਕੇਵਲ ਕੌਰ ਜ਼ਿਲਾ ਖੇਡ ਕੋਆਰਡੀਨੇਟਰ ਸਿੱਖਿਆ ਵਿਭਾਗ, ਜ਼ਿਲਾ ਨੋਡਲ ਅਫ਼ਸਰ ਵਿੱਦਿਅਕ ਮੁਕਾਬਲੇ ਸੈਕੰਡਰੀ ਫ਼ਰੀਦਕੋਟ ਜਸਬੀਰ ਸਿੰਘ ਜੱਸੀ ਅਤੇ ਵੱਖ-ਵੱਖ ਸਕੂਲ ਮੁਖੀਆਂ ਅਧਿਆਪਕਾਂ ਅਤੇ ਦਫ਼ਤਰੀ ਅਮਲੇ ਵੱਲੋਂ ਉਨ੍ਹਾਂ ਨੂੰ ਵਧਾਈਆਂ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।