ਨਵਦੀਪ ਕੌਰ ਨੇ ਏ.ਡੀ.ਸੀ (ਪੇਂਡੂ ਵਿਕਾਸ) ਮਾਲੇਰਕੋਟਲਾ ਵਜੋਂ ਅਹੁਦਾ ਸੰਭਾਲਿਆ
- ਜ਼ਿਲ੍ਹਾ ਵਾਸੀਆਂ ਨੂੰ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਦੇਣਾ ਸਭ ਤੋਂ ਵੱਡੀ ਪ੍ਰਾਥਮਿਕਤਾ ਰਹੇਗੀ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ 15 ਮਾਰਚ :2024 - ਨਵਦੀਪ ਕੌਰ ਪੀ.ਸੀ.ਐਸ. ਨੇ ਬਤੌਰ ਵਧੀਕ ਡਿਪਟੀ ਕਮਿਸ਼ਨਰ (ਪੇਡੂਂ ਵਿਕਾਸ) ਮਾਲੇਰਕੋਟਲਾ ਵਜੋਂ ਅਹੁਦਾ ਸੰਭਾਲਿਆ । ਇੱਥੇ ਵਰਨਣਯੋਗ ਹੋਵੇਗਾ ਕਿ ਇਸ ਤੋਂ ਪਹਿਲਾ ਸ਼੍ਰੀਮਤੀ ਨਵਦੀਪ ਕੌਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਲੁਧਿਆਣਾ ਵਿਖੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ।
ਰਸਮੀ ਤੌਰ ਤੇ ਆਪਣਾ ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਮਾਲੇਰਕੋਟਲਾ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਸਟਾਫ ਤੋਂ ਸੰਖੇਪ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋੜਵੰਦਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਲਈ ਉਨ੍ਹਾਂ ਦੀ ਪ੍ਰਮੁੱਖਤਾ ਰਹੇਗੀ । ਲੋਕਾਂ ਨੂੰ ਸਾਫ਼ ਸੁਥਰੀਆਂ, ਸਮਾਂਬੱਧ ਅਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀ ਛੱਡੀ ਜਾਵੇਗੀ। ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਅਧਾਰ 'ਤੇ ਹੱਲ ਕਰਨ ਨੂੰ ਤਰਜੀਹ ਦਿੱਤੀ ਜਾਵੇਗੀ ਅਤੇ ਕਿਸੇ ਨਾਗਰਿਕ ਨੂੰ ਸਰਕਾਰੀ ਦਫ਼ਤਰਾਂ 'ਚ ਖੱਜਲ ਖ਼ੁਆਰ ਨਹੀਂ ਹੋਣਾ ਪਵੇਗਾ। ਕੋਈ ਵੀ ਵਿਅਕਤੀ ਆਪਣੀ ਸਮੱਸਿਆ ਲੈ ਕੇ ਉਨ੍ਹਾਂ ਦੇ ਦਫ਼ਤਰ ਵਿਖੇ ਕਿਸੇ ਵੀ ਕੰਮਕਾਜ ਵਾਲੇ ਦਿਨ ਉਨ੍ਹਾਂ ਨੂੰ ਆ ਕੇ ਮਿਲ ਸਕਦਾ ਹੈ ।