ਸੰਜੀਵ ਗੌਤਮ ਨੇ ਜ਼ਿਲ੍ਹਾ ਸਿੱਖਿਆ ਅਫਸਰ ਰੂਪਨਗਰ ਦਾ ਅਹੁਦਾ ਸੰਭਾਲਿਆ
ਰੂਪਨਗਰ, 27 ਜੁਲਾਈ: ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼੍ਰੀ ਸੰਜੀਵ ਗੌਤਮ ਨੇ ਅੱਜ ਆਪਣੇ ਦਫਤਰ ਵਿਖੇ ਅਹੁਦਾ ਸੰਭਾਲ ਲਿਆ ਹੈ। ਸਿੱਖਿਆ ਵਿਭਾਗ ਦੇ ਸਮੂਹ ਸਟਾਫ ਵਲੋਂ ਉਨ੍ਹਾਂ ਨੂੰ ਗੁਲਦਸਤਾ ਭੇਂਟ ਕਰਦੇ ਹੋਏ ਜੀ ਆਇਆਂ ਕਿਹਾ ਗਿਆ।
ਜ਼ਿਲ੍ਹਾ ਰੂਪਨਗਰ ਦੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਵਿਖੇ ਲੰਬੇ ਸਮੇਂ ਤੋਂ ਅਸਾਮੀ ਖਾਲੀ ਹੋਣ ਕਾਰਨ ਜ਼ਿਲ੍ਹਾ ਸਿੱਖਿਆ ਅਫਸਰ ਫਿਰੋਜ਼ਪੁਰ ਸ਼੍ਰੀ ਸੰਜੀਵ ਗੌਤਮ ਨੂੰ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਰੂਪਨਗਰ ਤਇਨਾਤ ਕੀਤਾ ਗਿਆ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼੍ਰੀ ਸੰਜੀਵ ਗੌਤਮ ਨੇ ਕਿਹਾ ਕਿ ਉਹ ਜ਼ਿਲ੍ਹਾ ਰੂਪਨਗਰ ਵਿੱਚ ਸੈਕੰਡਰੀ ਸਿੱਖਿਆ ਨੂੰ ਹੋਰ ਉੱਚਾ ਚੁੱਕਣ ਅਤੇ ਪੰਜਾਬ ਸਰਕਾਰ ਦੀਆਂ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਤਬਦੀਲੀਆਂ ਲਈ ਹਰ ਸੰਭਵ ਯਤਨ ਕਰਨਗੇ ਤਾਂ ਜੋ ਰੂਪਨਗਰ ਜ਼ਿਲ੍ਹਾ ਸੂਬੇ ਵਿੱਚੋਂ ਮੋਹਰੀ ਜ਼ਿਲ੍ਹਾ ਬਣ ਸਕੇ।
ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਰੂਪਨਗਰ ਸ. ਸੁਰਿੰਦਰਪਾਲ ਸਿੰਘ, ਪ੍ਰਿੰਸੀਪਲ ਸ਼੍ਰੀ ਵਰਿੰਦਰ ਸ਼ਰਮਾ, ਦਫਤਰੀ ਅਮਲਾ ਸ.ਦਵਿੰਦਰ ਸਿੰਘ, ਸ਼੍ਰੀ ਸੰਦੀਪ ਭੱਟ, ਸ. ਅਮਰਜੀਤ ਸਿੰਘ ਸੈਣੀ ਤੇ ਹੋਰ ਕਰਮਚਾਰੀ ਹਾਜਰ ਸਨ।