ਬਲਜੀਤ ਕੌਰ ਬਣੀ ਥਾਣਾ ਧਾਰੀਵਾਲ ਦੀ ਇੰਚਾਰਜ
ਰੋਹਿਤ ਗੁਪਤਾ
ਗੁਰਦਾਸਪੁਰ , 27 ਜੁਲਾਈ 2024 :
ਇੰਸਪੈਕਟਰ ਮੈਡਮ ਬਲਜੀਤ ਕੌਰ ਨੇ ਥਾਣਾ ਮੁਖੀ ਧਾਰੀਵਾਲ ਦਾ ਚਾਰਜ ਸੰਭਾਲ ਲਿਆ ਹੈ ।
ਚਾਰਜ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ
ਕਰਦਿਆਂ ਐਸਐਚਓ ਬਲਜੀਤ ਕੌਰ ਨੇ ਕਿਹਾ ਕਿ ਉਹਨਾਂ ਦਾ ਮੁੱਖ ਉਦੇਸ਼ ਧਾਰੀਵਾਲ ਇਲਾਕੇ ਵਿੱਚੋਂ ਨਸ਼ਾ ਖਤਮ ਕਰਨਾ ਹੈ। ਉਹਨਾਂ ਨੇ ਲੋਕਾਂ ਤੋਂ ਸਹਿਯੋਗ ਕਰਨ ਦੀ ਅਪੀਲ ਕੀਤੀ। ਐਸਐਚਓ ਧਾਰੀਵਾਲ ਨੇ ਕਿਹਾ ਕਿ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਸ਼ਹਿਰ ਧਾਰੀਵਾਲ ਵਿੱਚ ਲੰਬੇ ਟਰੈਫਿਕ ਜਾਮ ਲੱਗਦੇ ਹਨ ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਜਲਦੀ ਹੀ ਉਹ ਸ਼ਹਿਰ ਵਾਸੀਆਂ ਨਾਲ ਮੀਟਿੰਗ ਕਰਕੇ ਟਰੈਫਿਕ ਦੇ ਹੱਲ ਵਾਸਤੇ ਉਚਿਤ ਕਦਮ ਚੁੱਕਣਗੇ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਉਹਨਾਂ ਦੇ ਆਸ ਪਾਸ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ