← ਪਿਛੇ ਪਰਤੋ
ਪਰਮਿੰਦਰ ਕੌਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਅਹੁਦਾ ਸੰਭਾਲਿਆ
ਪਟਿਆਲਾ, 29 ਜੁਲਾਈ:
ਰੂਪਨਗਰ ਤੋਂ ਪਟਿਆਲਾ ਵਿਖੇ ਤਬਦੀਲ ਹੋਏ ਪਰਮਿੰਦਰ ਕੌਰ ਨੇ ਅੱਜ ਇੱਥੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ), ਪਟਿਆਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਟਾਫ਼ ਮੈਂਬਰ ਅਤੇ ਹੋਰ ਮੋਹਤਬਰ ਹਾਜ਼ਰ ਸਨ।ਪਰਮਿੰਦਰ ਕੌਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ਮੁਤਾਬਕਾ ਸਾਰਿਆਂ ਦੇ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕਰਨਗੇ।ਸਕੂਲਾਂ ਅਤੇ ਸਿੱਖਿਆ ਦੇ ਸੁਧਾਰ ਲਈ ਸਾਰਥਕ ਯਤਨ ਕਰਨੇ ਉਨ੍ਹਾਂ ਦੀ ਤਰਜੀਹ ਹੋਵੇਗੀ।ਉਨ੍ਹਾਂ ਨੇ ਪਟਿਆਲਾ ਵਿੱਚ ਸੇਵਾ ਕਰਨ ਦਾ ਮੌਕਾ ਦੇਣ ਲਈ ਵਿਭਾਗ ਦਾ ਧੰਨਵਾਦ ਕੀਤਾ।ਇਸ ਮੌਕੇ ਡਿਪਟੀ ਡੀ.ਈ.ਓ. ਮਨਵਿੰਦਰ ਕੌਰ ਭੁੱਲਰ ਤੇ ਹੋਰ ਵਿਭਾਗੀ ਕਰਮਚਾਰੀ ਵੀ ਹਾਜ਼ਰ ਸਨ।
Total Responses : 25564