DPRO ਪਟਿਆਲਾ ਵਜੋਂ ਭੁਪੇਸ਼ ਚੱਠਾ ਨੇ ਅਹੁਦਾ ਸੰਭਾਲਿਆ
ਪਟਿਆਲਾ, 2 ਸਤੰਬਰ 2024- ਸੂਚਨਾ ਅਤੇ ਲੋਕ ਸੰਪਰਕ ਅਧਿਕਾਰੀ ਸ੍ਰੀ ਭੁਪੇਸ਼ ਚੱਠਾ ਨੇ ਪਟਿਆਲਾ ਦੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਪਣਾ ਅਹੁਦਾ ਸੰਭਾਲ ਲਿਆ ਹੈ। ਉਹ ਇਸ ਤੋਂ ਪਹਿਲਾਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਸਨ। ਆਪਣਾ ਅਹੁਦਾ ਸੰਭਾਲਣ ਮਗਰੋਂ ਭੁਪੇਸ਼ ਚੱਠਾ ਨੇ ਕਿਹਾ ਕਿ ਸਮੁੱਚੇ ਮੀਡੀਆ ਸਾਥੀਆਂ ਦੇ ਸਹਿਯੋਗ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਆਮ ਨਾਗਰਿਕਾਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲਕਦਮੀ ਹੋਵੇਗੀ।
ਭੁਪੇਸ਼ ਚੱਠਾ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਮੀਡੀਆ ਦਰਮਿਆਨ ਇੱਕ ਪੁਲ ਦੀ ਤਰ੍ਹਾਂ ਕੰਮ ਕਰਨਗੇ ਅਤੇ ਮੀਡੀਆ ਕਰਮੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਨਿਪਟਾਰੇ ਲਈ ਹਰ ਵੇਲੇ ਤਤਪਰ ਰਹਿਣਗੇ। ਜ਼ਿਕਰਯੋਗ ਹੈ ਕਿ ਇੰਨਵੈਸਟੀਗੇਟਿਵ ਜਰਨਲਿਜ਼ਮ ਵਿੱਚ ਵਧੀਆਂ ਸੇਵਾਵਾਂ ਦੇਣ ਵਾਲੇ ਰਾਸ਼ਟਰਪਤੀ ਅਵਾਰਡ ਨਾਲ ਸਨਮਾਨਤ ਸ੍ਰੀ ਭੁਪੇਸ਼ ਚੱਠਾ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਸ੍ਰੀ ਫ਼ਤਿਗੜ੍ਹ ਸਾਹਿਬ ਸਮੇਤ ਬਤੌਰ ਏ.ਪੀ.ਆਰ.ਓ ਪਟਿਆਲਾ ਵਿਖੇ ਵੀ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਉਨ੍ਹਾਂ ਕੋਲ ਪੱਤਰਕਾਰਤਾ ਦੇ ਖੇਤਰ ਵਿੱਚ ਲੰਬਾ ਤਜਰਬਾ ਹੈ।