ਪਰਮਿੰਦਰ ਸਿੰਘ ਨੇ ਡੀ.ਐੱਸ.ਪੀ. ਵਿਜੀਲੈਂਸ ਦਾ ਅਹੁਦਾ ਸੰਭਾਲਿਆ
ਪਟਿਆਲਾ, 3 ਸਤੰਬਰ 2024 - ਪੀ.ਪੀ.ਐੱਸ. ਅਧਿਕਾਰੀ ਪਰਮਿੰਦਰ ਸਿੰਘ ਨੇ ਉਪ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਯੂਨਿਟ ਪਟਿਆਲਾ ਦਾ ਚਾਰਜ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਸੰਗਰੂਰ ਵਿੱਚ ਬਤੌਰ ਉਪ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਵਿੱਚ ਕਰੀਬ 02 ਸਾਲ ਤਾਇਨਾਤ ਰਹੇ ਹਨ, ਉਸ ਸਮੇਂ ਉਹਨਾਂ ਪਾਸ ਜ਼ਿਲ੍ਹਾ ਬਰਨਾਲਾ ਵਿਜੀਲੈਂਸ ਬਿਊਰੋ ਯੂਨਿਟ ਦਾ ਵੀ ਵਾਧੂ ਚਾਰਜ ਰਿਹਾ ਹੈ। ਪਰਮਿੰਦਰ ਸਿੰਘ ਨੇ ਕਿਹਾ ਹੈ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਲੋਕਾਂ ਵੱਲੋਂ ਸਹਿਯੋਗ ਦਿੱਤਾ ਜਾਵੇ ਤਾਂ ਕਿ ਭ੍ਰਿਸ਼ਟਾਚਾਰ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਭ੍ਰਿਸ਼ਟਾਚਾਰ ’ਤੇ ਠੱਲ ਪਾਈ ਜਾ ਸਕੇ। ਭ੍ਰਿਸ਼ਟਾਚਾਰ ਕਰਨ ਵਾਲਿਆਂ ਵਿਰੁੱਧ ਇਤਲਾਹ 94179-76363 ਤੇ 0175-2352502 ਉੱਪਰ ਦਿੱਤੀ ਜਾ ਸਕਦੀ ਹੈ।