ਸ੍ਰੀ ਮੁਕਤਸਰ ਸਾਹਿਬ: ਡਾ. ਸੰਜੀਵ ਕੁਮਾਰ ਨੇ ਐਡੀਸ਼ਨਲ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
ਸ੍ਰੀ ਮੁਕਤਸਰ ਸਾਹਿਬ, 04 ਸਤੰਬਰ 2024 - ਡਾ. ਸੰਜੀਵ ਕੁਮਾਰ ਨੇ ਅੱਜ ਬਤੌਰ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ੍ਰੀ ਮੁਕਤਸਰ ਸਾਹਿਬ ਵਜੋਂ ਅਹੁਦਾ ਸੰਭਾਲ ਲਿਆ ਹੈ, ਜ਼ਿਕਰਯੋਗ ਹੈ ਕਿ ਉਹ ਮੌਜੂਦਾ ਉਪ ਮੰਡਲ ਮੈਜਿਸਟ੍ਰੇਟ, ਮਲੋਟ ਤਾਇਨਾਤ ਹਨ ਅਤੇ ਅੱਜ ਉਨ੍ਹਾਂ ਆਪਣੇ ਵਾਧੂ ਚਾਰਜ ਵਜੋਂ ਇਹ ਅਹੁਦਾ ਸੰਭਾਲ ਲਿਆ ਹੈ।
ਇਸ ਮੌਕੇ ਉਨ੍ਹਾਂ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਪੇਸ਼ ਆਵੇ ਤਾਂ ਉਹ ਸਿੱਧੇ ਤੌਰ ’ਤੇ ਦਫਤਰ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਜਾਂ ਸਿੱਧੇ ਤੌਰ ਤੇ ਉਹਨਾਂ ਨਾਲ ਸੰਪਰਕ ਕਰ ਸਕਦੇ ਹਨ।
ਇਸ ਮੌਕੇ ਦਫ਼ਤਰ ਡਿਪਟੀ ਕਮਿਸ਼ਨਰ ਦਾ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।