ਰਾਜ ਕੁਮਾਰ ਨੇ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਦਾ ਚਾਰਜ ਸੰਭਾਲਿਆ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 05 ਸਤੰਬਰ 2024 - ਰਾਜ ਕੁਮਾਰ ਨੇ ਅੱਜ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫ਼ਤਹਿਗੜ੍ਹ ਸਾਹਿਬ ਦਾ ਚਾਰਜ ਸੰਭਾਲ ਲਿਆ। ਉਹ ਇਸ ਤੋਂ ਪਹਿਲਾਂ ਮਾਨਸਾ ਵਿਖੇ ਬਤੌਰ ਡੀ.ਪੀ.ਆਰ.ਓ. ਤਾਇਨਾਤ ਸਨ। ਚਾਰਜ ਸੰਭਾਲਣ ਤੋਂ ਪਹਿਲਾਂ ਸ਼੍ਰੀ ਰਾਜ ਕੁਮਾਰ ਨੇ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਪ੍ਰਮਾਤਮਾ ਤੋਂ ਆਸ਼ੀਰਵਾਦ ਲਿਆ।
ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੀ ਰਾਜ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਹਰੇਕ ਵਿਅਕਤੀ ਤੱਕ ਪਹੁੰਚਾਉਣ ਲਈ ਉਹ ਪੂਰੀ ਇਮਾਨਦਾਰੀ ਤੇ ਦ੍ਰਿੜਤਾ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸ਼ਨ ਤੇ ਮੀਡੀਆ ਵਿਚਾਲੇ ਇੱਕ ਕੜੀ ਦੀ ਤੌਰ ਤੇ ਕੰਮ ਕਰਨਗੇ। ਉਨ੍ਹਾਂ ਪੱਤਰਕਾਰ ਭਾਈਚਾਰੇ ਨੂੰ ਵਿਸ਼ਵਾਸ਼ ਦਿਵਾਇਆ ਕਿ ਪੱਤਰਕਾਰ ਭਾਈਚਾਰੇ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਸਰਕਾਰ ਨਾਲ ਤਾਲਮੇਲ ਕਰਕੇ ਸਮੱਸਿਆਵਾਂ ਦਾ ਹੱਲ ਕਰਵਾਇਆ ਜਾਵੇਗਾ।