ਡਾ. ਸਵਪਨਜੀਤ ਕੌਰ ਨੇ ਬਤੌਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਰੂਪਨਗਰ ਅਹੁਦਾ ਸੰਭਾਲਿਆ
ਰੂਪਨਗਰ, 06 ਸਤੰਬਰ 2024: ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੇ ਹੁਕਮਾਂ ਮੁਤਾਬਕ ਅੱਜ ਡਾ. ਸਵਪਨਜੀਤ ਕੌਰ ਵੱਲੋਂ ਬਤੌਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਰੂਪਨਗਰ ਆਪਣਾ ਅਹੁਦਾ ਸੰਭਾਲਿਆ ਗਿਆ।
ਡਾ. ਸਵਪਨਜੀਤ ਕੌਰ ਵੱਲੋਂ ਬਤੌਰ ਮੈਡੀਕਲ ਅਫਸਰ ਅੰਮ੍ਰਿਤਸਰ, ਫਰੀਦਕੋਟ, ਪਟਿਆਲਾ ਅਤੇ ਬਠਿੰਡਾ ਵਿਖੇ ਆਪਣੀ ਸੇਵਾਵਾਂ ਦੇਣ ਉਪਰੰਤ ਸਹਾਇਕ ਸਿਵਲ ਸਰਜਨ ਦੇ ਤੌਰ ਤੇ ਜ਼ਿਲ੍ਹਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਅਤੇ ਜ਼ਿਲ੍ਹਾ ਹਸਪਤਾਲ ਮਲੇਰਕੋਟਲਾ ਵਿਖ਼ੇ ਸੀਨੀਅਰ ਮੈਡੀਕਲ ਅਫਸਰ ਦੇ ਤੌਰ ਤੇ ਸੇਵਾਵਾਂ ਦਿੱਤੀਆਂ ਗਈਆਂ ਹਨ।
ਨਵੇਂ ਅਹੁਦੇ ਦਾ ਕਾਰਜ ਭਾਰ ਸੰਭਾਲਣ ਤੋਂ ਬਾਅਦ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਇਸ ਅਹੁਦੇ ਨੂੰ ਬਹੁਤ ਹੀ ਜਿੰਮੇਵਾਰੀ ਅਤੇ ਸਮਰਪਣ ਨਾਲ ਨਿਭਾਉਣਗੇ। ਬਤੌਰ ਨੋਡਲ ਅਫਸਰ ਉਹ ਚੱਲ ਰਹੀਆਂ ਸਿਹਤ ਸਕੀਮਾਂ ਨੂੰ ਕਾਰਗਰ ਢੰਗ ਨਾਲ ਅੱਗੇ ਵਧਾਉਣ ਲਈ ਆਪਣੀ ਪੂਰੀ ਕੋਸ਼ਿਸ਼ ਕਰਨ ਲਈ ਵਚਨਬੱਧ ਹਨ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਬੱਚਿਆਂ, ਮਹਿਲਾਵਾਂ ਅਤੇ ਬਜ਼ੁਰਗਾਂ ਦੀ ਭਲਾਈ ਲਈ ਸਰਕਾਰੀ ਸਿਹਤ ਸਕੀਮਾਂ ਦਾ ਲਾਭ ਹਰ ਵਰਗ ਤੱਕ ਪਹੁੰਚਣ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਸਾਰੇ ਅਧਿਕਾਰੀ ਅਤੇ ਕਰਮਚਾਰੀ ਇਸ ਮਿਸ਼ਨ ਨੂੰ ਸਫਲ ਬਣਾਉਣ ਲਈ ਇੱਕ ਟੀਮ ਵਾਂਗ ਕੰਮ ਕਰਨਗੇ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਸੂਚਨਾ ਅਫਸਰ ਮੈਡਮ ਰਾਜ ਰਾਣੀ, ਡਿਪਟੀ ਮਾਸ ਮੀਡੀਆ ਅਫਸਰ ਰਿਤੂ ਅਤੇ ਰਵਿੰਦਰ ਸਿੰਘ, ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਸੁਖਜੀਤ ਕੰਬੋਜ, ਅਕਾਊਂਟੈਂਟ ਚਰਨਜੀਤ ਕੌਰ ਅਤੇ ਪੀ.ਐਨ.ਡੀ.ਟੀ. ਅਸਿਸਟੈਂਟ ਖੁਸ਼ਹਾਲ ਵੱਲੋਂ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਨੂੰ ਜੀ ਆਇਆ ਨੂੰ ਆਖਿਆ ਗਿਆ।