ਜਸਪ੍ਰੀਤ ਸਿੰਘ ਨੇ SDM ਸ੍ਰੀ ਅਨੰਦਪੁਰ ਸਾਹਿਬ ਵਜੋਂ ਅਹੁਦਾ ਸੰਭਾਲਿਆ, ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਪ੍ਰਮੋਦ ਭਾਰਤੀ
ਸ੍ਰੀ ਅਨੰਦਪੁਰ ਸਾਹਿਬ 25 ਸਤੰਬਰ,2024 ਜਸਪ੍ਰੀਤ ਸਿੰਘ ਪੀ.ਸੀ.ਐਸ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਉਪ ਮੰਡਲ ਮੈਜਿਸਟ੍ਰੇਟ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋ ਪਹਿਲਾ ਉਹ ਸੁਲਤਾਨਪੁਰ ਲੋਧੀ ਵਿਖੇ ਬਤੌਰ ਐਸ.ਡੀ.ਐਮ ਤੈਨਾਤ ਸਨ। ਅੱਜ ਅਹੁਦਾ ਸੰਭਾਲਣ ਉਪਰੰਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਵਿਸੇਸ ਗੱਲਬਾਤ ਕਰਦੇ ਹੋਏ ਜਸਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਲੋੜਵੰਦਾਂ ਦੀ ਭਲਾਈ ਲਈ ਚਲਾਈਆ ਜਾ ਰਹੀਆਂ ਯੋਜਨਾਵਾ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਨੂੰ ਪ੍ਰਮੁੱਖਤਾ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਇੱਕ ਧਾਰਮਿਕ ਤੇ ਪਵਿੱਤਰ ਨਗਰੀ ਹੈ ਅਤੇ ਉਹ ਇਥੇ ਆਪਣੀ ਡਿਊਟੀ ਸੇਵਾ ਦੀ ਭਾਵਨਾ ਨਾਲ ਕਰਨਗੇ। ਉਨ੍ਹਾਂ ਨੇ ਕਿਹਾ ਕਿ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ, ਬਿਹਤਰ ਪ੍ਰਸਾਸ਼ਨ ਦੇਣਾ ਅਤੇ ਇਲਾਕੇ ਦੇ ਵਿਕਾਸ ਲਈ ਕੋਈ ਵਿਸ਼ੇਸ ਯੋਜਨਾ ਨੂੰ ਤਿਆਰ ਕਰਕੇ ਸਰਕਾਰ ਤੋਂ ਪ੍ਰਵਾਨ ਕਰਵਾਉਣ ਨੂੰ ਵਿਸੇਸ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਉਪ ਮੰਡਲ ਦੀ ਜਿੰਮੇਵਾਰੀ ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋ ਸੋਪੀ ਗਈ ਹੈ। ਜਿਸ ਨੂੰ ਪੂਰੀ ਮਿਹਨਤ, ਲਗਨ, ਇਮਾਨਦਾਰੀ ਨਾਲ ਨਿਭਾਇਆ ਜਾਵੇਗਾ। ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੈਨੇਜਰ ਮਲਕੀਤ ਸਿੰਘ ਅਤੇ ਸੂਚਨਾ ਅਫ਼ਸਰ ਹਰਪ੍ਰੀਤ ਸਿੰਘ ਨੇ ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਦਾ ਸਨਮਾਨ ਕੀਤਾ।