ਪੰਜਾਬ ਚੋਣ ਕਮਿਸ਼ਨ ਵੱਲੋਂ ਭੁਪਿੰਦਰ ਸਿੰਘ ਨੂੰ ਜਨਰਲ ਅਬਜ਼ਰਬਰ ਨਿਯੁਕਤ ਕੀਤਾ
* ਜ਼ਿਲ੍ਹਾ ਮਾਲ ਅਫ਼ਸਰ ਮਾਲੇਰਕੋਟਲਾ ਬਤੌਰ ਲਾਇਜ਼ਨ ਅਫ਼ਸਰ ਤਾਇਨਾਤ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ 5 ਅਕਤੂਬਰ:2024
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ਼)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਨਵਦੀਪ ਕੌਰ ਨੇ ਦੱਸਿਆ ਕਿ ਗ੍ਰਾਮ ਪੰਚਾਇਤਾਂ ਚੋਣਾਂ 2024 ਸਬੰਧੀ ਪੰਜਾਬ ਚੋਣ ਕਮਿਸ਼ਨ ਵੱਲੋਂ ਸਪੈਸਲ ਸਕੱਤਰ ਪਾਵਰ,ਪੰਜਾਬ ਸ੍ਰੀ ਭੁਪਿੰਦਰ ਸਿੰਘ ਨੂੰ ਜ਼ਿਲ੍ਹਾ ਮਾਲੇਰਕੋਟਲਾ ਲਈ ਜਨਰਲ ਅਬਜ਼ਰਬਰ ਨਿਯੁਕਤ ਕੀਤਾ ਗਿਆ ਹੈ। ਸ੍ਰੀ ਭੁਪਿੰਦਰ ਸਿੰਘ ਜ਼ਿਲ੍ਹੇ ਵਿੱਚ ਪੁਹੰਚ ਚੁੱਕੇ ਹਨ ।
ਉਨ੍ਹਾਂ ਦੱਸਿਆ ਕਿ ਜਨਰਲ ਅਬਜ਼ਰਬਰ ਦਾ ਸਟੇਅ ਪੀ.ਡਬਲਿਊ.ਡੀ. ਗੈਸਟ ਹਾਊਂਸ ਸੰਗਰੂਰ ਵਿਖੇ ਕੀਤੀ ਗਈ ਹੈ।ਉਨ੍ਹਾਂ ਨਾਲ ਜ਼ਿਲ੍ਹਾ ਮਾਲ ਅਫ਼ਸਰ ਮਾਲੇਰਕੋਟਲਾ ਸ੍ਰੀਮਤੀ ਮਨਦੀਪ ਕੌਰ ਨੂੰ ਬਤੌਰ ਲਾਇਜ਼ਨ ਅਫ਼ਸਰ ਦੇ ਤੌਰ ‘ਤੇ ਤਾਇਨਾਤ ਕੀਤਾ ਗਿਆ ਹੈ, ਜਿਨ੍ਹਾਂ ਦਾ ਸੰਪਰਕ ਨੰਬਰ 99883-86655
ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਚੋਣਾਂ ਸਬੰਧੀ ਕਿਸੇ ਵੀ ਸਮੱਸਿਆ ਨੂੰ ਲੈ ਕੇ ਉਮੀਦਵਾਰ ਜਾਂ ਕੋਈ ਵੀ ਵਿਅਕਤੀ ਅਬਜ਼ਰਬਰ ਦੇ ਲਾਇਜ਼ਨ ਅਫ਼ਸਰ ਦੇ ਮੋਬਾਇਲ ਨੰਬਰ ‘ਤੇ ਸੰਪਰਕ ਕਰ ਸਕਦਾ ਹੈ।