ਤਰਨ ਤਾਰਨ, 24 ਨਵੰਬਰ 2020 - ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਬੀਤੇ ਦਿਨੀਂ ਕੀਤੀਆਂ ਗਈਆਂ ਪਰੋਮੋਸ਼ਨਾ/ਬਦਲੀਆਂ ਤਹਿਤ ਸ਼੍ਰੀ ਸੁਸ਼ੀਲ ਕੁਮਾਰ, ਡੀ. ਈ. ਓ ਸੈਕੰਡਰੀ, ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਨੂੰ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਤਰਨਤਾਰਨ ਨਿਯੁਕਤ ਕੀਤਾ ਗਿਆ ਹੈ ਅਤੇ ਸ੍ਰੀ ਸੁਸ਼ੀਲ ਕੁਮਾਰ ਵੱਲੋਂ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਤਰਨਤਾਰਨ ਅਹੁਦਾ ਸੰਭਾਲ ਲਿਆ ਗਿਆ ਹੈ।
ਇਸ ਮੌਕੇ ਪਰਮਜੀਤ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਤਰਨਤਾਰਨ ਵੱਲੋਂ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਨੂੰ ਜੀ ਆਇਆਂ ਨੂੰ ਕਿਹਾ ਗਿਆ। ਸਮੂਹ ਬੀਪੀਈਓ ਸਾਹਿਬਾਨ ਵੱਲੋਂ ਅਤੇ ਦਫ਼ਤਰੀ ਅਮਲੇ ਵੱਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ।ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਤਰਨਤਾਰਨ ਨੇ ਇਸ ਮੌਕੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ/ਮੁਹਿੰਮਾਂ ਜਿਵੇਂ ਮਿਸ਼ਨ ਸ਼ਤ-ਪ੍ਰਤੀਸ਼ਤ, ਸਮਾਰਟ ਸਕੂਲ, ਆਨਲਾਈਨ ਸਿੱਖਿਆ ਆਦਿ ਵਿੱਚ ਉਹ ਜਿਲ੍ਹੇ ਨੂੰ ਹੋਰ ਅੱਗੇ ਲਿਜਾਣ ਲਈ ਭਰਪੂਰ ਕੋਸ਼ਿਸ਼ ਕਰਨਗੇ।