← ਪਿਛੇ ਪਰਤੋ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 28 ਜਨਵਰੀ 2021 - ਕਾਂਗਰਸ ਪਾਰਟੀ ਨਗਰ ਕੌਂਸਲ ਫਰੀਦਕੋਟ ਦੀਆਂ ਚੋਣਾਂ ਸ਼ਾਨ ਨਾਲ ਜਿੱਤੇਗੀ ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ਹਿਰ ਵਾਸੀਆਂ ਦੀਆਂ ਉਮੀਦਾਂ 'ਤੇ ਖਰਾ ਉਤਰਨਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਤੋਂ ਚੋਣ ਲੜ ਰਹੇ ਵਾਰਡ ਨੰਬਰ 24 ਦੇ ਉਮੀਦਵਾਰ ਜਤਿੰਦਰ ਸਿੰਘ ਨੇ ਕੀਤਾ। ਜਤਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਵੱਲੋਂ ਕੀਤੇ ਵਿਕਾਸ ਕਾਰਜਾਂ ਲਈ ਕੀਤੇ ਕੰਮਾਂ 'ਤੇ ਮੁਹਰ ਲਗਾਉਂਦੇ ਹੋਏ 14 ਫਰਵਰੀ ਨੂੰ ਆਪਣੀ ਕੀਮਤੀ ਵੋਟ ਚੋਣ ਨਿਸ਼ਾਨ ਪੰਜੇ ਉਤੇ ਲਗਾ ਕੇ ਉਨ੍ਹਾਂ ਨੂੰ ਕਾਮਯਾਬ ਕਰਨ ਤਾਂ ਜੋ ਨਗਰ ਕੌਂਸਲ ਵਿੱਚ ਕਾਂਗਰਸ ਪਾਰਟੀ ਦਾ ਪ੍ਰਧਾਨ ਬਣਾ ਕੇ ਵਿਕਾਸ ਕਾਰਜਾਂ ਦੀ ਗਤੀ ਤੇਜ਼ ਕੀਤੀ ਜਾ ਸਕੇ। ਜਤਿੰਦਰ ਸਿੰਘ ਨੇ ਕਿਹਾ ਵਾਰਡ ਨੰਬਰ 24 ਦੇ ਲੋਕ ਮੈਨੂੰ ਪਿਛਲੀ ਟਰਮ ਵਾਂਗ ਇਸ ਵਾਰ ਵੀ ਵੱਡੀ ਜਿੱਤ ਦਵਾਉਣਗੇ।
Total Responses : 189