ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 23 ਫਰਵਰੀ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 20024 ਮਿਲੇ ਹਨ ਜਿਨ੍ਹਾਂ ਵਿੱਚੋਂ 19220 ਮਰੀਜ਼ ਠੀਕ ਹੋ ਗਏ ਅਤੇ 421 ਕੇਸ ਐਕਟੀਵ ਹਨ। ਜਦਕਿ 383 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 25 ਮਰੀਜ਼ ਠੀਕ ਹੋਏ ਹਨ ਅਤੇ 36 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 34 ਕੇਸ ਸ਼ਾਮਲ ਹਨ।