ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 6 ਮਾਰਚ 2021-ਥਾਣਾ ਲੰਬੀ ਦੇ ਪਿੰਡ ਮਾਨਾਂ ਵਿਖੇ ਇੱਕ 27 ਸਾਲਾ ਨੌਜਵਾਨ ਦੀ ਭੁਲੇਖੇ ਨਾਲ ਜ਼ਹਿਰੀਲੀ ਦਵਾਈ ਨਿਗਲ ਜਾਣ ਕਰਕੇ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਪੁੱਤਰ ਕੁਲਤਾਰ ਸਿੰਘ ਨੇ ਘਰ ਵਿੱਚ ਪਈ ਕੋਈ ਜ਼ਹਿਰੀਲੀ ਦਵਾਈ ਖਾ ਲਈ ਸੀ। ਪਰਿਵਾਰ ਅਨੁਸਾਰ ਮਿ੍ਰਤਕ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ ਅਤੇ ਇਸ ਪ੍ਰੇਸ਼ਾਨੀ ਕਾਰਨ ਹੀ ਉਸਨੇ ਭੁਲੇਖੇ ਵਿੱਚ ਘਰ ਪਈ ਕੋਈ ਦਵਾਈ ਨਿਗਲ ਲਈ, ਜਿਸ ਕਰਕੇ ਉਸਦੀ ਹਾਲਤ ਵਿਗੜ ਗਈ, ਜਿਸ ਤੋਂ ਬਾਅਦ ਪਰਿਵਾਰ ਨੇ ਪਹਿਲਾਂ ਉਸਨੂੰ ਸਿਵਲ ਹਸਪਤਾਲ ਦਾਖਲ ਕਰਾਇਆ, ਜਿਸ ਤੋਂ ਬਾਅਦ ਡਾਕਟਰਾਂ ਨੇ ਲੁਧਿਆਣਾ ਰੈਫਰ ਕਰ ਦਿੱਤਾ, ਪਰ ਇਲਾਜ ਦੌਰਾਨ ਉਹ ਦਮ ਤੋੜ ਗਿਆ। ਮਾਮਲੇ ਦੀ ਜਾਂਚ ਕਰ ਰਹੇ ਲੰਬੀ ਪੁਲਿਸ ਦੇ ਜਾਂਚ ਅਧਿਕਾਰੀ ਿਸ਼ਨ ਲਾਲ ਨੇ ਦੱਸਿਆ ਕਿ ਪੁਲਿਸ ਨੇ ਮਿ੍ਰਤਕ ਦੀ ਪਤਨੀ ਸੰਦੀਪ ਕੌਰ ਅਤੇ ਪਿਤਾ ਕੁਲਤਾਰ ਸਿੰਘ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰ ਦਿੱਤੀ ਹੈ। ਪੁਲਿਸ ਨੇ ਮਿ੍ਰਤਕ ਦਾ ਪੋਸਟ ਮਾਰਟਮ ਕਰਾ ਕਿ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।