ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ 1 ਮਰੀਜ ਦੀ ਹੋਈ ਮੌਤ
ਐਸ.ਏ.ਐਸ ਨਗਰ, 6 ਮਾਰਚ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 20768 ਮਿਲੇ ਹਨ ਜਿਨ੍ਹਾਂ ਵਿੱਚੋਂ 19452 ਮਰੀਜ਼ ਠੀਕ ਹੋ ਗਏ ਅਤੇ 927 ਕੇਸ ਐਕਟੀਵ ਹਨ । ਜਦਕਿ 389 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 23 ਮਰੀਜ਼ ਠੀਕ ਹੋਏ ਹਨ ਅਤੇ 87 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 1 ਮਰੀਜ ਦੀ ਮੌਤ ਹੋਈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1, ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਕੇਸ, ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 11 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 6 ਕੇਸ, ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 57 ਕੇਸ ਸ਼ਾਮਲ ਹਨ।