← ਪਿਛੇ ਪਰਤੋ
ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਦੇ ਕਾਰਜਕਾਲ ਦੀ ਮਿਆਦ ਅਗਲੇ ਤਿੰਨ ਸਾਲਾਂ ਲਈ ਵਧਾਈ ਚੰਡੀਗੜ੍ਹ, 8 ਮਾਰਚ, 2021 : ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੇ ਕਾਰਜਕਾਲ ਦੀ ਮਿਆਦ 19 ਮਾਰਚ, 2021 ਤੋਂ ਅਗਲੇ ਤਿੰਨ ਸਾਲਾਂ ਲਈ ਵਧਾ ਦਿੱਤੀ ਗਈ ਹੈ। ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਗੁਲਾਟੀ ਦੇ ਕਾਰਜਕਾਲ ਵਿੱਚ ਵਾਧੇ ਬਾਰੇ ਸਮਾਜਿਕ ਸੁਰੱਖਿਆ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
Total Responses : 188