ਚੰਡੀਗੜ੍ਹ, 31 ਮਾਰਚ 2021 - ਪੰਜਾਬ ਵਿੱਚ ਔਰਤਾਂ ਪਹਿਲੀ ਅਪਰੈਲ ਤੋਂ ਸਾਰੀਆਂ ਸਰਕਾਰੀ ਬੱਸਾਂ ਵਿੱਚ ਸੂਬੇ ਵਿੱਚ ਮੁਫਤ ਸਫਰ ਕਰਨਗੀਆਂ। ਇਸ ਫੈਸਲੇ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸੇ ਮਹੀਨੇ ਪਹਿਲਾਂ ਕੀਤੇ ਐਲਾਨ ਉਤੇ ਅੱਜ ਮੰਤਰੀ ਮੰਡਲੀ ਦੀ ਮੀਟਿੰਗ ਵਿੱਚ ਮਨਜ਼ੂਰੀ ਦੇ ਕੇ ਪੱਕੀ ਮੋਹਰ ਲਗਾ ਦਿੱਤੀ।
ਪਰ ਨਾਲ ਹੀ ਇਹ ਵੀ ਹੁਕਮ ਜਾਰੀ ਕੀਤੇ ਗਏ ਹਨ ਕਿ ਬੱਸਾਂ 'ਚ ਫਰੀ ਸਫਰ ਕਰਨ ਲਈ ਪੰਜਾਬ ਦੇ ਪੱਕੇ ਵਸਨੀਕ ਹੋਣ ਦਾ ਪ੍ਰਮਾਣ ਪੱਤਰ ਹੋਣਾ ਚਾਹੀਦਾ ਹੈ, ਜਿਵੇਂ ਕਿ ਵੋਟਰ ਕਾਰਡ, ਆਧਾਰ ਕਾਰਡ ਅਤੇ ਡਰਾਈਵਿੰਗ ਲਾਇਸੈਂਸ ਆਦਿ।
ਜੇ ਕਿਸੇ ਕੋਲ ਪੰਜਾਬ ਦੇ ਵਸਨੀਕ ਹੋਣ ਦਾ ਪਰੂਫ ਨਹੀਂ ਹੈ ਤਾਂ ਉਸ ਦੀ ਪੂਰੀ ਟਿਕਟ ਲੱਗੇਗੀ।
ਇਸ ਤੋਂ ਬਿਨਾਂ ਮੁਫਤ ਸਫਰ ਦੀ ਸਹੂਲਤ ਸਿਰਫ ਪੰਜਾਬ 'ਚ ਹੀ ਦਿੱਤੀ ਜਾਵੇਗੀ ਅਤੇ ਸੂਬੇ 'ਚੋਂ ਬਾਹਰ ਔਰਤਾਂ ਦੀ ਪੂਰੀ ਟਿਕਟ ਲੱਗੇਗੀ।