← ਪਿਛੇ ਪਰਤੋ
ਸੰਜੀਵ ਜਿੰਦਲ
ਮਾਨਸਾ, 6 ਅਪ੍ਰੈਲ 2021 : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਉਸੇ ਤਰ੍ਹਾਂ ਜਾਰੀ ਹੈ । ਮਾਨਸਾ ਜ਼ਿਲ੍ਹੇ ਦੇ ਸ਼ਹਿਰ ਬੁਢਲਾਡਾ ਦੇ ਬਿਜਲੀ ਵਿਭਾਗ ਦੇ ਇੱਕ ਜੇ ਈ ਦੀ ਕਰੋਨਾ ਪਾਜਟਿਵ ਆਉਣ ਕਾਰਨ ਮੋਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇੱਕਤਰ ਕੀਤੀ ਜਾਣਕਾਰੀ ਅਨੁਸਾਰ ਬਿਜਲੀ ਵਿਭਾਗ ਦਾ ਮੁਲਾਜਮ ਜਿਸਦੀ ਉਮਰ 55 ਸਾਲ ਦੱਸੀ ਜਾ ਰਹੀ ਹੈ ਅਚਾਨਕ ਬਿਮਾਰ ਹੋਣ ਕਾਰਨ ਡੀ ਐਮ ਸੀ ਲੁਧਿਆਣਾ ਵਿਖੇ ਦਾਖਲ ਕਰਵਾ ਦਿੱਤਾ ਗਿਆ ਜਿੱਥੇ ਉਸਦੀ ਕੋਰੋਨਾ ਰਿਪੋਰਟ ਪਾਜਟਿਵ ਪਾਈ ਗਈ ਅਤੇ ਉਸਦੀ ਮੌਤ ਹੋ ਗਈ। ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਪੀਪੀਈ ਕਿੱਟਾ ਰਾਹੀਂ ਉਸਦਾ ਸੰਸਕਾਰ ਕਰ ਦਿੱਤਾ ਗਿਆ ਹੈ।
Total Responses : 115