ਅੱਠਵੇਂ ਦਿਨ 878376 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ ਪੰਜਾਬ 'ਚ
ਚੰਡੀਗੜ੍ਹ, 17 ਅਪ੍ਰੈਲ, 2021 :
ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਅੱਠਵੇਂ ਦਿਨ 878376 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 878117 ਅਤੇ ਆੜ੍ਹਤੀਆਂ ਵਲੋਂ 259 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿਸੂਬੇ ਵਿੱਚ 878117 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 231510 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 191283 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 205131 ਮੀਟ੍ਰਿਕ ਟਨ ਕਣਕ ਖ਼ਰੀਦੀਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 124762 ਮੀਟ੍ਰਿਕ ਟਨਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 69260 ਮੀਟ੍ਰਿਕ ਟਨ ਕਣਕ ਖ਼ਰੀਦੀਜਾ ਗਈ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 56171 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ ਅੱਠਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ3439862 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।