ਨੌਜਵਾਨਾਂ ਨੂੰ ਆਰਟੀਫੀਸ਼ੀਅਲ ਇਨਟੈਲੀਜੇਂਸੀ ਅਤੇ ਡਾਟਾ ਸਾਇੰਸ ਦਾ ਮੁਫ਼ਤ ਕੋਰਸ ਕਰਵਾਏਗੀ ਪੰਜਾਬ ਸਰਕਾਰ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 17 ਜੂਨ 2021 - ਪੰਜਾਬ ਸਰਕਾਰ ਵੱਲੋਂ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਆਰਟੀਫੀਸ਼ੀਅਲ ਇਨਟੈਲੀਜੇਂਸੀ ਅਤੇ ਡਾਟਾ ਸਾਇੰਸ ਦਾ ਮੁਫ਼ਤ ਕੋਰਸ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ। ਜਿਸ ਤਹਿਤ ਅੱਜ ਮਿਤੀ 17-06-2021 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਵੱਖ-ਵੱਖ ਸਕੂਲਾਂ/ਕਾਲਜ਼ਾਂ ਦੇ ਵਿਦਿਆਰਥੀਆਂ ਨੂੰ ਇਸ ਕੋਰਸ ਸਬੰਧੀ ਜਾਣਕਾਰੀ ਦੇਣ ਲਈ ਜੂਮ ਐਪ ਦੁਆਰਾ ਆਨ-ਲਾਈਨ ਵੈਬੀਨਾਰ ਕੀਤਾ ਗਿਆ, ਜਿਸ ਵਿੱਚ ਜਿਲ੍ਹਾ ਰੋਜ਼ਗਾਰ ਅਫ਼ਸਰ, ਕੈਰੀਅਰ ਕਾਊਂਸਲਰ, ਪਲੇਸਮੈਂਟ ਅਫ਼ਸਰ ਦੁਆਰਾ ਬੱਚਿਆਂ ਨੂੰ ਜਾਣਕਾਰੀ ਦਿੱਤੀ ਗਈ।
ਜਿਲ੍ਹਾ ਰੋਜ਼ਗਾਰ ਉਤਪੱਤੀ,ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਹਰਮੇਸ਼ ਕੁਮਾਰ ਨੇ ਦੱਸਿਆ ਕਿ ਇਹ ਕੋਰਸ ਆਈ.ਆਈ.ਟੀ.ਰੋਪੜ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਸਹਿਯੋਗ ਨਾਲ ਚਲਾਇਆ ਜਾਣਾ ਹੈ। ਜਿਸ ਲਈ ਪ੍ਰਾਰਥੀਆਂ ਦੀ ਯੋਗਤਾ ਘੱਟੋ-ਘੱਟ ਬਾਰ੍ਹਵੀਂ ਜਮਾਤ, ਵਿਸ਼ਾ ਮੈਥ (ਹਿਸਾਬ) ਨਾਲ ਪਾਸ ਕੀਤੀ ਹੋਵੇ। ਚਾਹਵਾਨ ਪ੍ਰਾਰਥੀ ਰਜਿਸਟ੍ਰੇਸ਼ਨ ਸਬੰਧੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੈੱਡ ਕਰਾਸ ਭਵਨ, ਨੇੜੇ ਸੰਧੂ ਪੈਲਸ, ਫਰੀਦਕੋਟ ਵਿਖੇ ਮਿਤੀ 21-06-2021 ਨੂੰ ਸਵੇਰੇ 10:00 ਤੋਂ ਦੁਪਹਿਰ 03:00 ਵਜੇਂ ਤੱਕ ਹਾਜ਼ਰ ਹੋਣ ਅਤੇ ਇਸ ਦੇ ਨਾਲ ਹੀ ਇਸ ਲਿੰਕ https://bit.ly/3wg3DWJ ਤੇ ਕਲਿੱਕ ਕਰਕੇ ਆਪਣਾ ਨਾਮ ਰਜਿਸਟਰ ਕਰਨ। ਵਧੇਰੇ ਜਾਣਕਾਰੀ ਲਈ ਇਸ ਦਫ਼ਤਰ ਦੇ ਮੋਬਾਈਲ ਨੰਬਰ 99883-50193 ਤੇ ਸੰਪਰਕ ਕਰੋ।