ਰੂਪਨਗਰ: ਸਕਾਲਰਸ਼ਿਪ ਘੁਟਾਲਾ ਕਰਨ ਵਾਲੇ ਮੰਤਰੀ ਧਰਮਸੋਤ ਦੇ ਖਿਲਾਫ਼ ਤੀਜੇ ਦਿਨ ਭੁੱਖ ਹੜਤਾਲ ਜਾਰੀ
ਹਰੀਸ਼ ਕਾਲੜਾ
ਘੁਟਾਲਾ ਕਰਨ ਵਾਲੇ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਮੁਕਦਮਾ ਦਰਜ ਕਰੋ -ਆਪ
ਰੂਪਨਗਰ,17 ਜੂਨ 2021: ਅੱਜ ਆਮ ਆਦਮੀ ਪਾਰਟੀ ਰੋਪੜ ਦੇ ਆਗੂਆਂ ਨੇ ਪੰਜਾਬ ਦੇ ਐੱਸਸੀ/ਐੱਸਟੀ ਵਿਦਿਆਰਥੀਆਂ ਦੀ ਪੋਸਟ ਮੈਟਿਕ ਸਕਾਲਰਸ਼ਿਪ 'ਚ ਕੀਤੇ ਘੁਟਾਲੇ ਵਿਰੁੱਧ ਅੱਜ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਢਾਹੇ ਦੀ ਅਗਵਾਈ ਹੇਠ ਐੱਸ.ਸੀ.ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਪਿੰਕੀ ਅਤੇ ਐੱਸ.ਸੀ.ਵਿੰਗ ਦੇ ਸੂਬਾ ਸੰਯੁਕਤ ਸਕੱਤਰ ਰਾਜਿੰਦਰ ਸਿੰਘ ਚਕਲਾ ਵਲੋਂ ਰੋਪੜ ਦੇ ਅੰਬੇਡਕਰ ਚੌਕ ਵਿੱਖੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿਰੁੱਧ ਧਰਨਾ ਦੇ ਕੇ ਅੱਜ ਤੀਜੇ ਦਿਨ ਭੁੱਖ-ਹੜਤਾਲ ਜਾਰੀ ਰਹੀ । ਜ਼ਿਲ੍ਹਾ ਪ੍ਰਧਾਨ ਨੇ ਜਾਣਕਾਰੀ ਦੇਂਦਿਆਂ ਹੋਏ ਦੱਸਿਆ ਕਿ ਧਰਨਾ ਦੇ ਕੇ ਭੁੱਖ-ਹੜਤਾਲ ਲਗਾਤਾਰ ਅਣਮਿਥੇ ਸਮੇਂ ਲਈ 24 ਘੰਟੇ ਜਾਰੀ ਰਹੇਗੀ। ਆਪ ਆਗੂਆਂ ਨੇ ਕਾਂਗਰਸ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਘੁਟਾਲੇ 'ਚ ਸ਼ਾਮਲ ਮੰਤਰੀਆਂ ਤੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਕੇ ਗ੍ਰਿਫਤਾਰ ਕਰਨ ਦੀ ਮੰਗ ਕੀਤੀ।
ਅੰਬੇਡਕਰ ਚੌਕ ਵਿਖੇ ਧਰਨੇ ਦੇ ਦੌਰਾਨ ਸੰਬੋਧਨ ਕਰਦਿਆਂ 'ਆਪ' ਦੇ ਜ਼ਿਲ੍ਹਾ ਜ਼ਿਲ੍ਹਾ ਸਕੱਤਰ ਰਾਮ ਕੁਮਾਰ ਮੁਕਾਰੀ ਅਤੇ ਜ਼ਿਲ੍ਹਾ ਮੀਡੀਆ ਇੰਚਾਰਜ ਸੁਦੀਪ ਵਿੱਜ ਨੇ ਕਿਹਾ ਕਿ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਿੱਖਿਆ ਮੰਤਰੀ ਸਿੱਖਿਆ ਪ੍ਰਣਾਲੀ 'ਚ ਵਿਕਾਸ ਕਰਨ ਦੇ ਦਮਗਜੇ ਮਾਰਦੇ ਫਿਰਦੇ ਹਨ, ਜਦਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਇਹ ਅਸਲ ਤਸਵੀਰ ਹੈ ਕਿ ਪੰਜਾਬ ਦੇ 2 ਲੱਖ ਤੋਂ ਜ਼ਿਆਦਾ ਐੱਸਸੀ/ਐੱਸਟੀ ਵਿਦਿਆਰਥੀ ਪ੍ਰਰੀਖਿਆਵਾਂ ਦੇ ਨਹੀਂ ਸਕਦੇ। ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪੋਸਟ ਮੈਟਿਕ ਕਾਲਰਸ਼ਿਪ 'ਚ ਕੀਤੇ ਘੁਟਾਲੇ ਦੇ ਮੁੱਦੇ 'ਤੇ ਵ੍ਹਾਈਟ ਪੇਪਰ ਜਾਰੀ ਕਰਨਾ ਚਾਹੀਦਾ ਹੈ ਤਾਂ ਜੋ ਸਕਾਲਰਸ਼ਿਪ ਘੁਟਾਲੇ ਦੀ ਸੱਚਾਈ ਲੋਕਾਂ ਸਾਹਮਣੇ ਆ ਸਕੇ।
ਇਸ ਮੌਕੇ ਸੀਨੀਅਰ ਆਗੂ ਮਾਸਟਰ ਹਰਦਿਆਲ ਸਿੰਘ ਅਤੇ ਬਾਬੂ ਚਮਨ ਲਾਲ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ 2020-21 ਵਿਦਿਅਕ ਵਰ੍ਹੇ ਦੀ ਪੋਸਟ ਮੈਟਿਕ ਸਕਾਲਰਸ਼ਿਪ ਦੀ ਅੰਤਿਮ ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ ਪਰ ਕੇਂਦਰ ਤੇ ਸੂਬਾ ਸਰਕਾਰ ਦੀ ਖੇਡ ਵਿਚ ਬਾਕੀ ਤਿੰਨ ਸੈਸ਼ਨ ਦੇ ਬੱਚਿਆਂ ਦਾ ਭਵਿੱਖ ਅਜੇ ਵੀ ਦਾਅ 'ਤੇ ਲੱਗਾ ਹੋਇਆ ਹੈ, ਕਿਉਂਕਿ ਜੁਆਇੰਟ ਐਸੋਸੀਏਸਨ ਆਫ ਕਾਲੇਜਿਜ਼ (ਜੇਏਸੀ) ਨੇ ਆਪਣਾ ਪੱਖ ਸਪੱਸਟ ਕਰ ਦਿੱਤਾ ਹੈ ਕਿ ਬਾਕੀ ਸਾਲਾਂ ਦੀ ਬਕਾਇਆ ਰਾਸ਼ੀ ਕਾਰਨ ਵਿਦਿਆਰਥੀਆਂ ਦੇ ਰੋਲ ਨੰਬਰ ਜਾਰੀ ਨਹੀਂ ਕਰੇਗੀ ।ਪੰਜਾਬ ਦੇ ਲੋਕਾਂ ਦਾ ਹੁਣ ਕਾਂਗਰਸ ਦੀ ਸਰਕਾਰ ਤੋਂ ਵਿਸ਼ਵਾਸ ਉਠ ਗਿਆ ਹੈ ਅਤੇ ਲੋਕ 2022 ਦੀਆਂ ਚੋਣਾਂ ਵਿੱਚ ਬਾਹਰ ਦਾ ਰਸਤਾ ਦਿਖਾਉਣ ਗੇ। ਇਸ ਮੌਕੇ,ਜ਼ਿਲ੍ਹਾ ਮੀਡੀਆ ਇੰਚਾਰਜ ਸੁਦੀਪ ਵਿੱਜ,ਜ਼ਿਲ੍ਹਾ ਦਫਤਰ ਇੰਚਾਰਜ ਮਨਜੀਤ ਸਿੰਘ,ਵਿਧਾਇਕ ਅਮਰਜੀਤ ਸਿੰਘ,ਹਰਪ੍ਰੀਤ ਸਿੰਘ ਕਾਹਲੋਂ ਦਲਜੀਤ ਕੌਰ,ਜਰਨੈਲ ਸਿੰਘ ਔਲਖ,ਸੰਤੋਖ ਸਿੰਘ ਵਾਲਿਆਂ,ਕੁਲਦੀਪ ਸਿੰਘ ਖੇੜੀ,ਮੇਵਾ ਸਿੰਘ ਐਨ.ਆਰ.ਆਈ.ਰਾਮ ਗੋਪਾਲ ਕਪੂਰ,ਦਵਿੰਦਰ ਸਿੰਘ,ਸੰਦੀਪ ਜੋਸ਼ੀ,ਸਹੇਲ ਸਿੰਘ,ਚੋਧਰੀ ਕਮਲ ਕਿਸ਼ੋਰ,ਆਦਿ ਸ਼ਾਮਲ ਸਨ।