← ਪਿਛੇ ਪਰਤੋ
ਜਗਰਾਓਂ ਪੁਲਿਸ ਵੱਲੋਂ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ
ਦੀਪਕ ਜੈਨ)
ਜਗਰਾਉਂ, 17 ਜੂਨ 2021 - ਡੀਐੱਸਪੀ ਜਤਿੰਦਰਜੀਤ ਸਿੰਘ ਦੀ ਅਗਵਾਈ ਹੇਠ ਥਾਣਾ ਸਦਰ ਦੇ ਮੁੱਖ ਅਫਸਰ ਇੰਸਪੈਕਟਰ ਜਸਪਾਲ ਸਿੰਘ ਧਾਲੀਵਾਲ ਅਤੇ ਉਨ੍ਹਾਂ ਦੀ ਪੁਲਿਸ ਪਾਰਟੀ ਨੂੰ ਮਿਲੀ ਮੁਖ਼ਬਰ ਦੀ ਇਤਲਾਹ ਉੱਪਰ ਪਿੰਡ ਗਾਲਿਬ ਕਲਾਂ ਜੀਟੀ ਰੋਡ ਤੋਂ ਕੱਚੇ ਰਸਤੇ ਉੱਪਰ ਨਾਕਾਬੰਦੀ ਕੀਤੀ ਗਈ। ਸੁਖਵਿੰਦਰ ਸਿੰਘ ਜੋ ਕਿ ਨਸ਼ੀਲੀਆਂ ਗੋਲੀਆਂ ਵੇਚਣ ਦਾ ਆਦੀ ਹੈ ਉਹ ਅੱਜ ਇਸ ਰਸਤੇ ਦੇ ਰਾਹੀਂ ਆਪਣੇ ਮੋਟਰਸਾਈਕਲ ਉੱਪਰ ਨਸ਼ੀਲੀਆਂ ਗੋਲੀਆਂ ਵੇਚਣ ਲਈ ਜਾ ਰਿਹਾ ਸੀ। ਪੁਲਿਸ ਵੱਲੋਂ ਜਦ ਉਸ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ ਭਾਰੀ ਮਾਤਰਾ ਵਿੱਚ (2060 ਗੋਲੀਆਂ ) ਨਸ਼ੀਲੀਆਂ ਗੋਲੀਆਂ ਅਤੇ 4200 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਪੁਲੀਸ ਵੱਲੋਂ ਐੱਨਡੀਪੀਐੱਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਕੇ ਸੁਖਵਿੰਦਰ ਸਿੰਘ ਨੂੰ ਹਵਾਲਾਤ ਭੇਜ ਦਿੱਤਾ ਹੈ। ਪੁਲੀਸ ਵੱਲੋਂ ਅੱਗੇ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ।
Total Responses : 193