ਡਾਇਰੈਕਟਰ ਬਾਗਬਾਨੀ ਨੇ ਫ਼ਸਲੀ ਵਿਭਿੰਨਤਾ ਲਈ ਕਿਸਾਨਾਂ ਨੂੰ ਬਾਗਬਾਨੀ ਦੇ ਕਿੱਤੇ ਨਾਲ ਜੁੜਨ ਦੀ ਕੀਤੀ ਅਪੀਲ
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 15 ਸਤੰਬਰ, 2021: ਡਾਇਰੈਕਟਰ ਬਾਗਬਾਨੀ ਪੰਜਾਬ ਸ੍ਰ ਗੁਲਾਬ ਸਿੰਘ ਗਿੱਲ ਵੱਲੋਂ ਸਥਾਨਕ ਬਾਗਬਾਨੀ ਵਿਭਾਗ ਸੰਗਰੂਰ ਵਿਖੇ ਬਾਗਬਾਨੀ ਦੇ ਖਿੱਤੇ ਨਾਲ ਜੁੜੇ ਕਿਸਾਨਾਂ ਨਾਲ ਅਹਿਮ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵਿਸ਼ੇਸ ਤੌਰ ਜ਼ਿਲ੍ਹਾ ਮਲੇਰਕੋਟਲਾ ਅਤੇ ਬਰਨਾਲਾ ਦੇ ਕਿਸਾਨਾਂ ਨੇ ਵੀ ਸਿਰਕਤ ਕੀਤੀ।
ਮੀਟਿੰਗ ਦੌਰਾਨ ਸ੍ਰ. ਗੁਲਾਬ ਸਿੰਘ ਡਾਇਰੈਕਟਰ ਬਾਗਬਾਨੀ ਨੇ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਲਿਆਉਣ ਲਈ ਹੋਰਨਾਂ ਕਿਸਾਨਾਂ ਨੂੰ ਬਾਗਬਾਨੀ ਦੇ ਕਿੱਤੇ ਨਾਲ ਜੁੜਨ ਲਈ ਪੇ੍ਰਰਿਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਉਪਜ਼ ਦਾ ਖੁਦ ਮੰਡੀਕਰਨ ਕਰਕੇ ਵੱਧ ਤੋਂ ਵੱਧ ਮੁਨਾਫ਼ਾ ਲੈਣਾ ਚਾਹੀਦਾ ਹੈ।
ਮੀਟਿੰਗ ਦੌਰਾਨ ਕਿਸਾਨਾਂ ਵੱਲੋਂ ਬਾਗਬਾਨੀ ਦੇ ਖੇਤਰ ’ਚ ਆਉਂਦੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ, ਜਿਸਨੂੰ ਪਹਿਲਕਦਮੀ ਨਾਲ ਹਲ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਤੋਂ ਪਹਿਲਾ ਡਾਇਰੈਕਟਰ ਬਾਗਬਾਨੀ ਵਲੋਂ ਸਰਕਾਰੀ ਬਾਗ ਤੇ ਨਰਸਰੀ ਖੇੜੀ ਦਾ ਦੌਰਾ ਵੀ ਕੀਤਾ ਗਿਆ।
ਇਸ ਮੌਕੇ ਡਾ. ਹਰਦੀਪ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ ਸੰਗਰੂਰ, ਲਖਵਿੰਦਰ ਸਿੰਘ ਬਾਗਬਾਨੀ ਵਿਕਾਸ ਅਫ਼ਸਰ ਸੰਗਰੂਰ, ਪ੍ਰਹਿਲਾਦ ਸਿੰਘ ਬਾਗਬਾਨੀ ਵਿਕਾਸ ਅਫ਼ਸਰ, ਸਰਕਾਰੀ ਬਾਗ ਤੇ ਨਰਸਰੀ ਖੇੜੀ ਅਤੇ ਚੁਲੜ ਕਲਾਂ, ਬਲਜੀਤ ਕੁਮਾਰ ਬਾਗਬਾਨੀ ਵਿਕਾਸ ਅਫ਼ਸਰ ਅਹਿਮਦਗੜ੍ਹ ਅਤੇ ਨਰਪਿੰਦਰਜੀਤ ਕੌਰ ਬਾਗਬਾਨੀ ਵਿਕਾਸ ਅਫ਼ਸਰ ਜਿਲ੍ਹਾ ਬਰਨਾਲਾ, ਸ੍ਰੀ ਅੰਮਿ੍ਰਤਪਾਲ ਸਿੰਘ ਬਾਗਬਾਨੀ ਉਪ ਨਿਰੀਖਕ ਮਲੇਰਕੋਟਲਾ ਅਤੇ ਹੋਰ ਬਾਗਬਾਨੀ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।