ਪੀ.ਐਸ.ਐਮ.ਐਸ.ਯੂ. ਦੇ ਮਹਿਲਾ ਵਿੰਗ ਵੱਲੋਂ ਡਿਪਟੀ ਕਮਿਸ਼ਨਰ ਨਾਲ ਮੀਟਿੰਗ
ਗੌਰਵ ਮਾਣਿਕ
ਫਿਰੋਜ਼ਪੁਰ 14 ਸਤੰਬਰ 2021 - ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਜ਼ਿਲ੍ਹਾ ਫਿਰੋਜ਼ਪੁਰ ਦੇ ਮਹਿਲਾ ਵਿੰਗ ਦਾ ਵਫਦ ਅੱਜ ਸ੍ਰੀਮਤੀ ਵੀਰਪਾਲ ਕੌਰ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਨਵੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੂੰ ਮਿਲਿਆ । ਇਸ ਵਫਦ ਵਿਚ ਸ੍ਰੀਮਤੀ ਭੁਪਿੰਦਰ ਕੌਰ, ਸ੍ਰੀਮਤੀ ਦਰਸ਼ਨ ਕੌਰ, ਸ੍ਰੀਮਤੀ ਨਰਿੰਦਰ ਕੌਰ, ਮੈਡਮ ਰਿਤੂ, ਸ੍ਰੀਮਤੀ ਸੁਰਜੀਤ ਕੌਰ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੀਆਂ ਮਹਿਲਾ ਮੁਲਾਜ਼ਮਾਂ ਸ਼ਾਮਿਲ ਸਨ । ਮਹਿਲਾ ਮੁਲਾਜ਼ਮਾਂ ਦੇ ਵਫਦ ਵੱਲੋ ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਜੀ ਨੂੰ ਜੀ ਆਇਆਂ ਆਖਿਆ ਗਿਆ । ਇਸ ਮੌਕੇ ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਨੇ ਮਹਿਲਾ ਮੁਲਾਜ਼ਮਾਂ ਦੇ ਵਫਦ ਨੂੰ ਭਰੋਸਾ ਦਿਵਾਇਆ ਕਿ ਸਰਕਾਰੀ ਦਫਤਰਾਂ ਵਿਚ ਮੁਲਾਜ਼ਮਾਂ ਨੂੰ ਕੰਮ ਕਰਨ ਸਮੇ ਕਿਸੇ ਕਿਸਮ ਦੀ ਸਮੱਸਿਆ ਨਹੀ ਆਉਣ ਦਿੱਤੀ ਜਾਵੇਗੀ।