ਜ਼ਿਲ੍ਹਾ ਬਰਨਾਲਾ ’ਚ ਪਰਾਲੀ ਦੇ ਪ੍ਰਬੰਧਨ ਲਈ ਚੇਤਨਾ ਮੁਹਿੰਮ ਦਾ ਆਗਾਜ਼
ਕਮਲਜੀਤ ਸਿੰਘ ਸੰਧੂ
- ਡਿਪਟੀ ਕਮਿਸ਼ਨਰ ਨੇ ਜਾਗਰੂਕਤਾ ਵੈਨ ਨੂੰ ਦਿਖਾਈ ਹਰੀ ਝੰਡੀ
- ਕਿਸਾਨ ਆਧੁਨਿਕ ਮਸ਼ੀਨਰੀ ਦੀ ਮਦਦ ਨਾਲ ਪਰਾਲੀ ਦਾ ਢੁਕਵਾਂ ਨਿਬੇੜਾ ਕਰਨ
ਬਰਨਾਲਾ 15 ਸਤੰਬਰ 2021 - ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲਾ ਬਰਨਾਲਾ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਬਾਰੇ ਜਾਗਰੂਕ ਕਰਨ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਖੇਤਰੀ ਦਫਤਰ ਸੰਗਰੂਰ ਵੱਲੋਂ ਜਾਗਰੂਕਤਾ ਵੈਨ ਚਲਾਈ ਗਈ ਹੈ, ਜਿਸ ਨੂੰ ਅੱਜ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸੁਚੱਜੇ ਨਿਬੇੜੇ ਲਈ ਮਸ਼ੀਨਰੀ ਸਬਸਿਡੀ ’ਤੇ ਦਿੱਤੀ ਜਾ ਰਹੀ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਸ਼ੀਨਰੀ ਦਾ ਲਾਭ ਲੈਂਦੇ ਹੋਏ ਪਰਾਲੀ ਦਾ ਯੋਗ ਨਿਬੇੜਾ ਕਰਨ। ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉਥੇ ਲੋਕਾਂ ਦੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ। ਇਸ ਦੇ ਨਾਲ ਹੀ ਜ਼ਮੀਨ ਵਿਚਲੇ ਮਿੱੱਤਰ ਕੀੜੇ ਵੀ ਮਰ ਜਾਂਦੇ ਹਨ।
ਇਸ ਮੌਕੇ ਐਸਡੀਓ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸਿਮਰਦੀਪ ਸਿੰਘ ਨੇ ਦੱੱਸਿਆ ਕਿ ਜਾਗਰੂਕਤਾ ਵੈਨ ਲਗਭਗ 2 ਮਹੀਨੇ ਚਲਾਈ ਜਾਵੇਗੀ, ਜੋ ਜ਼ਿਲੇ ਦੇ ਸਾਰੇ ਪਿੰਡਾਂ ਵਿਚ ਜਾਵੇਗੀ ਅਤੇ ਵਾਤਾਵਰਣ ਸੰਭਾਲ ਦਾ ਸੁਨੇਹਾ ਦੇੇਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਇੰਟਫਿਕ ਅਸਿਸਟੈੈਂਟ ਡਾ. ਸੋਨਮ ਡੋਗਰਾ ਵੀ ਹਾਜ਼ਰ ਸਨ।