ਕੇਵਲ ਸਿੰਘ ਢਿੱਲੋਂ ਨੇ ਸ਼ਹਿਰ ਦੇ ਨੌਜਵਾਨਾਂ ਨਾਲ ਮੁਲਾਕਾਤ ਕਰਕੇ ਕੀਤੀ ਵਿਚਾਰ ਚਰਚਾ
ਕਮਲਜੀਤ ਸਿੰਘ ਸੰਧੂ
ਬਰਨਾਲਾ 15 ਸਤੰਬਰ 2021 - ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਬਰਨਾਲਾ ਸ਼ਹਿਰ ਦੇ ਨੌਜਵਾਨਾਂ ਵਲੋਂ ਕੱਚਾ ਕਾਲਜ ਰੋਡ 'ਤੇ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਨੌਜਵਾਨ ਰਵੀ ਸਿੰਗਲਾ, ਪੰਕਜ ਗਰਗ, ਕੁਲਦੀਪ ਸਿੰਘ, ਵਿੱਕੀ ਸਿੰਘ, ਸੰਦੀਪ ਸਿੰਘ, ਸਗੁਨਪ੍ਰੀਤ ਸਿੰਘ, ਸੰਜੂ, ਰਾਹੁਲ ਬਾਂਸਲ, ਵਿਕਾਸ ਬਾਂਸਲ, ਸੁਖਵਿੰਦਰ ਅਤੇ ਕਰਨਵੀਰ ਵਲੋਂ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਸਬੰਧੀ ਸ.ਢਿੱਲੋਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਨੌਜਵਾਨਾਂ ਨੇ ਬਰਨਾਲਾ ਵਿੱਚ ਵੱਡਾ ਤਕਨੀਕੀ ਕਾਲਜ ਲਿਆਉਣ ਦੀ ਮੰਗ ਕੀਤੀ।
ਜਿਸਤੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਬਰਨਾਲਾ ਜ਼ਿਲ੍ਹੇ ਲਈ ਪੰਜਾਬ ਸਰਕਾਰ ਤੋਂ ਇੱਕ ਵੱਡਾ ਸੁਪਰ ਮਲਟੀਸਪੈਸ਼ਲਿਟੀ ਹਸਪਤਾਲ ਪਾਸ ਕਰਵਾਇਆ ਜਾ ਚੁੱਕਿਆ ਹੈ। ਜਿਸ ਵਿੱਚ ਟਰੌਮਾ ਸੈਂਟਰ ਸਮੇਤ ਮੈਡੀਕਲ ਕਾਲਜ ਵੀ ਹੋਵੇਗਾ। ਜਿਸਦਾ ਫਾਇਦਾ ਜ਼ਿਲ੍ਹੇ ਭਰ ਦੇ ਨੌਜਵਾਨਾਂ ਨੂੰ ਮੈਡੀਕਲ ਪੜਾਈ ਲਈ ਹੋਵੇਗਾ। ਇਸ ਹਸਪਤਾਲ ਤੇ ਕਾਲਜ ਲਈ ਪੰਜਾਬ ਸਰਕਾਰ ਵੱਲੋਂ 40 ਕਰੋੜ ਦੀ ਗ੍ਰਾਂਟ ਜਾਰੀ ਹੋ ਚੁੱਕੀ ਹੈ ਅਤੇ ਜਲਦ ਇਸਦਾ ਕੰਮ ਸ਼ੁਰੂ ਹੋ ਜਾਵੇਗਾ। ਸ.ਢਿੱਲੋਂ ਨੇ ਕਿਹਾ ਪੰਜਾਬ ਸਰਕਾਰ ਨੌਜਵਾਨਾਂ ਲਈ ਖੇਡਾਂ ਨੂੰ ਪ੍ਰਫੁੱਲਤ ਲਈ ਵੀ ਕੰਮ ਕਰ ਰਹੀ ਹੈ।
ਬਰਨਾਲਾ ਵਿੱਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੀ ਜਲਦ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ ਅਤੇ ਨੌਜਵਾਨਾਂ ਨੂੰ ਆਉਣ ਵਾਲੇ ਸਮੇਂ ਵਿੱਚ ਖੇਡ ਕਿੱਟਾਂ ਵੀ ਵੰਡੀਆਂ ਜਾਣਗੀਆਂ। ਇਸ ਮੌਕੇ ਹਾਜ਼ਰ ਨੌਜਵਾਨਾਂ ਨੇ ਵਿਸ਼ਵਾਸ ਦਵਾਇਆ ਗਿਆ ਕਿ ਉਹ ਆਉਣ ਵਾਲੀਆਂ ਚੋਣਾਂ ਵਿੱਚ ਕੇਵਲ ਸਿੰਘ ਢਿੱਲੋਂ ਦੀ ਜਿੱਤ ਲਈ ਘਰ ਘਰ ਤੱਕ ਪਹੁੰਚ ਕਰਨਗੇ ਅਤੇ ਪੂਰੀ ਤਨਦੇਹੀ ਨਾਲ ਜ਼ੋਰ ਲਗਾਉਣਗੇ। ਇਸ ਮੌਕੇ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ, ਵਾਈਸ ਪ੍ਰਧਾਨ ਨਰਿੰਦਰ ਨੀਟਾ, ਰਾਜੀਵ ਕੁਮਾਰ ਲੂਬੀ, ਚੇਅਰਮੈਨ ਜੀਵਨ ਬਾਂਸਲ, ਪੀਏ ਦੀਪ ਸੰਘੇੜਾ, ਵਰੁਣ ਗੋਇਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।