ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪਸ਼ੂ ਪਾਲਕਾਂ ਲਈ ਮੁਫਤ ਡੇਅਰੀ ਸਿਖਲਾਈ 20 ਸਤੰਬਰ ਤੋਂ
ਕਮਲਜੀਤ ਸਿੰਘ ਸੰਧੂ
- ਵਧੇਰੇ ਜਾਣਕਾਰੀ ਲਈ 94633-32980 ਅਤੇ 95929-55389 ’ਤੇ ਕੀਤਾ ਜਾ ਸਕਦਾ ਹੈ ਸੰਪਰਕ
ਬਰਨਾਲਾ 15 ਸਤੰਬਰ 2021 - ਡੇਅਰੀ ਵਿਕਾਸ ਵਿਭਾਗ ਵੱਲੋਂ ਜ਼ਿਲਾ ਬਰਨਾਲਾ ਵਿਖੇ ਅਨੁਸੂਚਿਤ ਜਾਤੀਆਂ ਨਾਲ ਸੰਬਧਿਤ ਪਸ਼ੂ ਪਾਲਕਾਂ ਲਈ ਮੁਫਤ ਡੇਅਰੀ ਸਿਖਲਾਈ ਕੋਰਸ 20 ਸਤੰਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲ਼ਾਭਪਾਤਰੀਆਂ ਨੂੰ ਦੋ ਹਫਤੇ ਡੇਅਰੀ ਸਿਖਲਾਈ ਦੇ ਨਾਲ ਨਾਲ ਸਫਲਤਾਪੂਰਬਕ ਟੇਨਿੰਗ ਕਰਨ ਉਪਰੰਤ 2000 ਰੁਪਏ ਵਜ਼ੀਫਾ ਅਤੇ ਡੇਅਰੀ ਨਾਲ ਸਬੰਧਤ ਪੜਨ ਸਮੱਗਰੀ ਵੀ ਦਿੱਤੀ ਜਾਂਦੀ ਹੈ। ਉਨਾਂ ਦੱਸਿਆ ਕਿ ਜ਼ਿਲਾ ਬਰਨਾਲਾ ਨਾਲ ਸਬੰਧਤ ਲਾਭਪਾਤਰੀਆਂ ਦੀ ਕਾਊਂਸਲਿੰਗ ਮਿਤੀ 17-09-2021 ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਬਰਨਾਲਾ ਵਿਖੇ ਕੀਤੀ ਜਾਵੇਗੀ।
ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ, ਜਿਸ ਦੀ ਉਮਰ 18 ਤੋਂ 50 ਸਾਲ ਦੀ ਹੋਵੇ, ਆਪਣਾ ਅਨੁਸੂਚਿਤ ਜਾਤੀ ਨਾਲ ਸਬੰਧਤ ਸਰਟੀਫਿਕੇਟ, ਸਮੇਤ ਪਾਸਪੋਰਟ ਸਾਇਜ਼ ਫੋਟੋ, ਘੱਟੋ-ਘੱਟ 5ਵੀਂ ਪਾਸ ਦਾ ਯੋਗਤਾ ਸਰਟੀਫਿਕੇਟ ਨਾਲ ਲੈ ਕੇ ਦਫਤਰ ਵਿਖੇ ਹਾਜ਼ਰ ਹੋਵੇ। ਚੁਣੇ ਗਏ ਲਾਭਪਾਤਰੀਆਂ ਨੂੰ ਡੇਅਰੀ ਸਿਖਲਾਈ ਸੈਂਟਰ, ਸੰਗਰੂਰ ਵਿਖੇ ਟ੍ਰੇਨਿੰਗ ਕਰਵਾਈ ਜਾਵੇਗੀ। ਘੱਟੋ-ਘੱਟ 2 ਪਸ਼ੂਆਂ ਦਾ ਡੇਅਰੀ ਯੂਨਿਟ ਸਥਾਪਿਤ ਕਰਨ ਉਪਰੰਤ ਲਾਭਪਾਤਰੀਆਂ ਨੂੰ 33% ਤੱਕ ਸਬਸਿਡੀ ਵੀ ਮੁਹੱਈਆ ਕਰਵਾਈ ਜਾਵੇਗੀ। ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 94633-32980 ਅਤੇ 95929-55389 ’ਤੇ ਸੰਪਰਕ ਕੀਤਾ ਜਾ ਸਕਦਾ ਹੈ ।