ਬੇਅਦਬੀ ਮਾਮਲੇ ਤੋਂ ਬਾਅਦ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੇ
ਚੋਵੇਸ਼ ਲਟਾਵਾ, ਬਾਬੂਸ਼ਾਹੀ ਨੈੱਟਵਰਕ
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ 2021- ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਤਖਤ ਸ੍ਰੀ ਕੇਸਗਡ਼੍ਹ ਸਾਹਿਬ ਵਿਖੇ ਹੋਏ ਨਤਮਸਤਕ ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹੋਈ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਰਬਾਰ ਸਾਹਿਬ ਵਿੱਚ ਬੇਅਦਬੀ ਤੋਂ ਬਾਅਦ ਜਿੱਥੇ ਗਿਆਨੀ ਹਰਪ੍ਰੀਤ ਸਿੰਘ ਵਿਦੇਸ਼ ਤੋਂ ਬਾਅਦ ਸਿੱਧਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਣ ਲਈ ਆਏ ਜਿੱਥੇ ਆਉਣਾ ਸਿੱਖ ਜਥੇਬੰਦੀਆਂ ਨੂੰ ਅਤੇ ਰੋਸ ਪ੍ਰਗਟ ਕਰ ਰਹੇ ਸਿੰਘਾਂ ਨੂੰ ਬੜੀ ਨਿਮਰਤਾ ਸਹਿਤ ਮਿਲੇ ਅਤੇ ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਦੋਸ਼ੀ ਤੇ UAPA ਦੀ ਧਾਰਾ ਲੱਗੀ ਹੈ ਅਤੇ ਅੱਜ ਫਿਰ ਮਾਣਯੋਗ ਅਦਾਲਤ ਸ੍ਰੀ ਆਨੰਦਪੁਰ ਸਾਹਿਬ ਵੱਲੋਂ ਪੁਲਿਸ ਨੂੰ ਛੇ ਦਿਨ ਦਾ ਰਿਮਾਂਡ ਹੋਰ ਮਿਲਿਆ ਹੈ
ਤੇ ਕਾਨੂੰਨੀ ਧਾਰਾਵਾਂ ਚ ਵਾਧਾ ਕੀਤਾ ਗਿਆ ਹੈ
ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੇ ਵੀ ਦੋਸ਼ੀ ਤੇ ਲੱਗੀਆਂ ਵਾਧੂ ਧਾਰਾਵਾਂ ਦੀ ਪੁਸ਼ਟੀ ਕੀਤੀ ਹੈ ਉਨ੍ਹਾਂ ਕਿਹਾ ਕਿ ਦੋ ਸੌ ਪਚੱਨਵੇ ਏ ਧਾਰਾ ਇਸ ਤੋਂ ਬਾਅਦ ਦੋਸ਼ੀ ਨੂੰ ਜਲਦ ਰਿਹਾਅ ਕੀਤਾ ਜਾਂਦਾ ਸੀ ਪਰ ਹੁਣ ਧਾਰਾਵਾਂ ਵਿੱਚ ਹੋਏ ਵਾਧੇ ਨੂੰ ਲੈ ਕੇ ਦੋਸ਼ੀ ਪਰਮਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਮੁਹੱਲਾ ਮਹਾਰਾਜ ਨਗਰ ਲੁਧਿਆਣਾ ਨੂੰ ਮੁਕੱਦਮਾ 153,153A,436,511ipc and section 18UAPA ਤੇ ਧਾਰਾਵਾਂ ਲਗਾ ਕੇ ਦੋਸ਼ੀ ਦਾ ਛੇ ਦਿਨਾਂ ਰਿਮਾਂਡ ਵਧਾਇਆ ਗਿਆ
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਮਾਮਲੇ ਨੂੰ ਬਹੁਤ ਹੀ ਵਧੀਆ ਢੰਗ ਨਾਲ ਸੁਲਝਾਇਆ ਗਿਆ ਤੇ ਉਨ੍ਹਾਂ ਰੋਸ ਕਰ ਰਹੇ ਸਿੰਘਾਂ ਦੇ ਕੋਲ ਬੈਠ ਕੇ ਬੁੱਧੀਜੀਵੀਆਂ ਦੀ ਗੱਲ ਸੁਣੀ ਅਤੇ ਉਨ੍ਹਾਂ ਨਾਲ ਸਹਿਮਤੀ ਪ੍ਰਗਟਾਉਂਦੇ ਹੋਏ ਉਨ੍ਹਾਂ ਇਹ ਕਿਹਾ ਕਿ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਸਿੰਘ ਸਾਹਿਬਾਨ ਸਾਰੇ ਹੀ ਇਸ ਬੇਅਦਬੀ ਦੀ ਨਿੰਦਾ ਕਰ ਰਹੇ ਹਨ ਅਤੇ ਅਜਿਹੇ ਪੰਥ ਦੋਖੀਆਂ ਨੂੰ ਵੱਧ ਤੋਂ ਵੱਧ ਵੱਡੀ ਸਜ਼ਾ ਮਿਲਣੀ ਚਾਹੀਦੀ ਹੈ