ਬਾਬੂਸ਼ਾਹੀ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਵਿਕਰਮਜੀਤ ਦੁੱਗਲ
ਦੀਦਾਰ ਗੁਰਨਾ
ਅੰਮ੍ਰਿਤਸਰ 16 ਜੁਲਾਈ : ਪੁਲਿਸ ਕਮਿਸ਼ਨਰ ਵਿਕਰਮਜੀਤ ਦੁੱਗਲ ਨੇ ਆਪਣੇ ਪੁਲਿਸ ਮੁਲਾਜਮਾ ਨੂੰ ਵੱਡਾ ਤੋਹਫ਼ਾ ਦੇ ਕੇ ਇੱਕ ਅਨੋਖੀ ਪਹਿਲ ਕੀਤੀ ਹੈ ,ਉਹਨਾਂ ਨੇ ਕਿਹਾ ਹੈ ਕਿ ਹੁਣ ਪੁਲਿਸ ਵਾਲਿਆਂ ਨੂੰ ਜਨਮ ਦਿਨ ਅਤੇ ਮੈਰਿਜ ਐਨਵਰਸਰੀ ਤੇ ਇੱਕ ਦਿਨ ਦੀ ਛੁੱਟੀ ਮਿਲੇਗੀ , ਤਾਂ ਕਿ ਉਹ ਆਪਣੀਆਂ ਖੁਸ਼ੀਆਂ ਨੂੰ ਪਰਿਵਾਰ ਨਾਲ ਸਾਂਝਾ ਕਰ ਸਕਣ , ਪੁਲਿਸ ਕਮਿਸ਼ਨਰ ਵਿਕਰਮਜੀਤ ਦੁੱਗਲ ਨੇ ਬਾਬੂਸ਼ਾਹੀ ਨਾਲ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਨੂੰ ਕੰਮ ਵਿੱਚ ਰੁੱਝੇ ਹੋਣ ਕਰਕੇ ਕਈ ਵਾਰ ਅਜਿਹੇ ਖੁਸ਼ੀਆਂ ਦੇ ਮੌਕੇ ਪਰਿਵਾਰ ਨਾਲ ਸਾਂਝੇ ਕਰਨ ਦਾ ਮੌਕਾ ਨਹੀਂ ਮਿਲਦਾ , ਇਸ ਕਰਕੇ ਉਹਨਾਂ ਨੇ ਇਹ ਜਨਮ ਦਿਨ ਅਤੇ ਮੈਰਿਜ ਐਨਵਰਸਰੀ ਤੇ ਇੱਕ ਦਿਨ ਦੀ ਛੁੱਟੀ ਦਾ ਪ੍ਰੋਗਰਾਮ ਲਾਗੂ ਕੀਤਾ ਹੈ ਤਾਂ ਕਿ ਆਪਣੀਆਂ ਖੁਸ਼ੀਆਂ ਨੂੰ ਪਰਿਵਾਰ ਨਾਲ ਸਾਂਝਾ ਕਰ ਸਕਣ