ਮੋਹਾਲੀ: 1 ਕੋਰੋਨਾ ਮਰੀਜ਼ ਸਿਹਤਯਾਬ , 8 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ
ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ ਕਿਸੇ ਮਰੀਜ਼ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 16 ਸਤੰਬਰ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 68687 ਮਿਲੇ ਹਨ ਜਿਨ੍ਹਾਂ ਵਿੱਚੋਂ 67577 ਮਰੀਜ਼ ਠੀਕ ਹੋ ਗਏ ਅਤੇ 49 ਕੇਸ ਐਕਟੀਵ ਹਨ । ਜਦਕਿ 1061 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 1 ਮਰੀਜ਼ ਠੀਕ ਹੋਏ ਹਨ ਅਤੇ 8 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ , ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ ਸ਼ਾਮਲ ਹਨ।