ਈ.ਡੀ. ਨੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਕੀਤਾ ਗ੍ਰਿਫਤਾਰ
ਚੰਡੀਗੜ੍ਹ, 11 ਨਵੰਬਰ 2021 - ਈ ਡੀ ਵੱਲੋਂ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਈ ਡੀ ਵੱਲੋਂ ਅੱਜ ਸੁਖਪਾਲ ਖਹਿਰਾ ਨੂੰ ਆਪਣੇ ਦਫਤਰ 'ਚ ਪੁੱਛਗਿੱਛ ਲਈ ਬੁਲਾਇਆ ਗਿਆ ਸੀ।
ਈ ਡੀ ਵੱਲੋਂ ਸੁਖਪਾਲ ਖਹਿਰਾ ਦੀ ਗ੍ਰਿਫਤਾਰੀ ਮਨੀ ਲਾਂਡ੍ਰਿੰਗ, ਡਰੱਗ ਟ੍ਰੈਫਿਕਿੰਗ ਅਤੇ ਟ੍ਰੇਡ ਪਾਸਪੋਰਟ ਮਾਮਲੇ 'ਚ ਕੀਤੀ ਗਈ ਹੈ। ਕੁੱਝ ਮਹੀਨੇ ਪਹਿਲਾਂ ਈ ਡੀ ਵੱਲੋਂ ਸੁਖਪਾਲ ਖਹਿਰਾ ਦੇ ਘਰ ਰੇਡ ਵੀ ਕੀਤੀ ਗਈ ਸੀ।
ਵੀਡੀਓ ਵੀ ਦੇਖੋ....
https://www.facebook.com/BabushahiDotCom/videos/1328166304278831