ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਿਰੋਪਾਓ ਪਾ ਕੇ ਸਵਾਗਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਹਲਕਾ ਇੰਚਾਰਜ ਗੁਰੂਹਰਸਹਾਏ ਸ ਵਰਦੇਵ ਸਿੰਘ ਨੋਨੀ ਮਾਨ
ਜਗਦੀਸ਼ ਥਿੰਦ
ਗੁਰੂਹਰਸਹਾਏ / ਫ਼ਿਰੋਜ਼ਪੁਰ 3 ਦਸੰਬਰ ,
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸਰਕਾਰ ਬਣਨ ਤੇ ਪੰਜਾਬ ਦੀ ਜਨਤਾ ਲਈ ਫਾਇਦੇਮੰਦ ਕੀਤੇ ਗਏ ਏਲਾਨਾ ਨੂੰ ਘਰ ਘਰ ਤੱਕ ਪਹੁੰਚਾਉਣ ਲਈ ਸਰਗਰਮੀ ਨੂੰ ਤੇਜ਼ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ ਅਤੇ ਅਕਾਲੀ ਬਸਪਾ ਅਤੇ ਗੁਰੂਹਰਸਹਾਏ ਤੋਂ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ਵੱਲੋਂ ਪਿੰਡ ਪਿੰਡ ਜਾਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਹੈ । ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਖੁਸ਼ ਹੋਕੇ ਅਤੇ ਕਾਂਗਰਸ ਦੇ ਕਾਰਜਕਾਲ ਦੇ ਕਰੀਬ ਪੰਜ ਸਾਲ ਦੇ ਦੌਰਾਨ ਕਾਂਗਰਸ ਵੱਲੋਂ ਕੀਤੇ ਕੰਮਾਂ ਤੋਂ ਨਾਖੁਸ਼ ਹੋ ਕੇ ਲੋਕ ਧੜਾਧੜ ਸ਼੍ਰੋਮਣੀ ਅਕਾਲੀ ਦਲ ਨਾਲ ਜੁਡ਼ ਰਹੇ ਹਨ । ਜਿਸ ਦੀ ਲੜੀ ਤਹਿਤ ਪੰਜੇ ਕੇ ਉਤਾਡ਼ ਵਿਖੇ ਕੱਟੜ ਕਾਂਗਰਸੀ ਪਰਿਵਾਰ ਸਰਦਾਰ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਵਿੱਚ ਕਾਂਗਰਸ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ । ਸ਼ਾਮਲ ਹੋਣ ਵਾਲੇ ਬਾਬਾ ਮੰਗਤ ਸਿੰਘ, ਗੁਰਦੀਪ ਸਿੰਘ, ਗੁਰਮੀਤ ਸਿੰਘ, ਸੱਜਣ ਸਿੰਘ, ਬਲਵਿੰਦਰ ਸਿੰਘ ਨੂੰਹ ਗੁਰਦੇਵ ਸਿੰਘ ਮਾਨ ਵੱਲੋਂ ਸਰੋਪਾ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਅਤੇ ਪਾਰਟੀ ਵਿੱਚ ਬਣਦਾ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ ਗਿਆ । ਇਸ ਮੌਕੇ ਵਰਦੇਵ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਨੇ ਪੰਜਾਬ ਦੇ ਲੋਕਾਂ ਨੂੰ ਝੂਠ ਫਰੇਬ ਮਾਰ ਕੇ ਸੱਤਾ ਹਾਸਲ ਕੀਤੀ ਸੀ ਅਤੇ ਹੁਣ ਲੋਕ ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਤੋਂ ਪੂਰੀ ਤਰ੍ਹਾਂ ਜਾਣੂ ਹੋ ਚੁੱਕੇ ਹਨ ਅਤੇ ਹੁਣ ਦੁਬਾਰਾ ਕਾਂਗਰਸੀ ਆਗੂਆਂ ਦੀਆਂ ਝੂਠੀਆਂ ਗੱਲਾਂ ਵਿਚ ਨਹੀਂ ਆਉਣਗੇ । ਵਰਦੇਵ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਜੋ ਵੀ ਵਾਅਦਾ ਅੱਜ ਤੱਕ ਪੰਜਾਬ ਦੀ ਜਨਤਾ ਨਾਲ ਕੀਤਾ ਹੈ ਉਨ੍ਹਾਂ ਵਾਅਦਿਆਂ ਨੂੰ ਹਮੇਸ਼ਾਂ ਹੀ ਪੂਰਾ ਕੀਤਾ ਗਿਆ ਹੈ ਅਤੇ ਹੁਣ ਵੀ ਜਿਹਡ਼ੇ ਵਾਅਦੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਦੀ ਜਨਤਾ ਨਾਲ ਕੀਤੇ ਗਏ ਹਨ ਉਨ੍ਹਾਂ ਵਾਅਦਿਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਜ਼ਰੂਰ ਪੂਰਾ ਕੀਤਾ ਜਾਵੇਗਾ । ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਾਂਗਰਸ ਝੂਠ ਦੇ ਨਵੇਂ ਪੈਂਤੜੇ ਵਰਤ ਰਹੀ ਹੈ ਓੁਹ ਹੁਣ ਦੁਬਾਰਾ ਨਵੇਂ ਝੂਠਾਂ ਵਿੱਚ ਨਾ ਫਸਣ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ । ਵਿੱਚ ਨਾ ਫਸਣ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ।ਇਸ ਮੌਕੇ ਜਸਪ੍ਰੀਤ ਮਾਨ, ਹਰਵਿੰਦਰ ਬਰਾੜ, ਗੁਰਮੀਤ ਮਾਨ, ਕਾਲਾ ਕੁੱਕੜ ਸਰਕਲ ਪ੍ਰਧਾਨ, ਗੁਰਮੀਤ ਸਿੰਘ, ਅਵਿਨਾਸ਼ ਮੁਟਨੇਜਾ ਆਦਿ ਹਾਜਰ ਸਨ|