← ਪਿਛੇ ਪਰਤੋ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 06 ਦਸੰਬਰ 2021: ਜੇਕਰ ਪੰਜਾਬ ਵਿੱਚ ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਦਾ ਗਠਬੰਧਨ ਹੁੰਦਾ ਹੈ ਤਾਂ ਵਿਧਾਨ ਸਭਾ ਹਲਕਾ ਫਰੀਦਕੋਟ ਤੋ ਮਜਬੂਤ ਉਮੀਦਵਾਰ ਸੰਦੀਪ ਸਿੰਘ ਸੰਨੀ ਬਰਾੜ ਹੈ। ਇਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ ਐਸ ਡੀ ਰਹੇ ਹਨ ਤੇ ਇਹ ਹੁਣ ਵੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਹੀ ਹਨ। ਪੰਜਾਬ ਲੋਕ ਕਾਂਗਰਸ ਪਾਰਟੀ ਅਤੇ ਭਾਜਪਾ ਦੇ ਗਠਬੰਧਨ ਵਜੋਂ ਜੇਕਰ ਸੰਦੀਪ ਸਿੰਘ ਸੰਨੀ ਬਰਾੜ ਨੂੰ ਟਿਕਟ ਮਿਲਦੀ ਹੈ ਤਾਂ ਇਹ ਵਿਰੋਧੀ ਪਾਰਟੀਆਂ ਨੂੰ ਵੀ ਸਖਤ ਟੱਕਰ ਦੇ ਸਕਦੇ ਹਨ। ਸੰਦੀਪ ਸਿੰਘ ਸੰਨੀ ਬਰਾੜ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਕਾਂਗਰਸ ਪਾਰਟੀ ਦੀ ਹਾਈਕਮਾਂਡ ਤੋ ਟਿਕਟ ਦੀ ਮੰਗ ਕੀਤੀ ਸੀ ਪਰ ਇਨ੍ਹਾਂ ਨੂੰ ਟਿਕਟ ਨਹੀ ਮਿਲੀ ਸੀ ਤੇ ਇਨ੍ਹਾਂ ਨੂੰ ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਦਾ ਓ ਐਸ ਡੀ ਬਣਾ ਦਿੱਤਾ ਗਿਆ ਸੀ ਤੇ ਹੁਣ ਵੀ ਸੰਦੀਪ ਸਿੰਘ ਸੰਨੀ ਬਰਾੜ ਕੈਪਟਨ ਅਮਰਿੰਦਰ ਸਿੰਘ ਨਾਲ ਮੋਢੇ ਨਾਲ ਮੋਢਾ ਜੋੜ ਕੇ ਨਾਲ ਖੜ੍ਹੇ ਹਨ। ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਅਤੇ ਕਾਂਗਰਸ ਪਾਰਟੀ ਤੋ ਅਸਤੀਫਾ ਦੇ ਦਿੱਤਾ ਸੀ ਤੇ ਇਨ੍ਹਾਂ ਨੇ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਬਣਾਈ ਹੈ।
Total Responses : 189