ਫ਼ਰੀਦਕੋਟ ਕਾਂਗਰਸ ਪਾਰਟੀ ਵੱਲੋਂ 2022 ਚੋਣਾਂ ਲਈ ਤਿਆਰੀਆਂ ਸ਼ੁਰੂ
- ਖੋਲ੍ਹਿਆ ਗਿਆ ਦਫ਼ਤਰ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 14 ਜਨਵਰੀ 2022 - 2022 ਦੀਆਂ ਚੋਣਾਂ ਲਈ ਪਾਰਟੀਆਂ ਵੱਲੋਂ ਅੱਡੀ ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ ਤੇ ਦਫ਼ਤਰ ਖੋਲ੍ਹੇ ਜਾ ਰਹੇ ਨੇ ਅਤੇ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਨੇ। ਇਸੇ ਤਹਿਤ ਹੀ ਅੱਜ ਫ਼ਰੀਦਕੋਟ ਦੇ ਵਿਚ ਕਾਂਗਰਸੀ ਮੌਜੂਦਾ ਉਮੀਦਵਾਰ ਕੁਸ਼ਲਦੀਪ ਕਿੱਕੀ ਢਿੱਲੋਂ ਵੱਲੋਂ ਆਪਣਾ ਚੋਣ ਪ੍ਰਚਾਰ ਲਈ ਦਫਤਰ ਖੋਲ੍ਹਿਆ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਹੋਇਆ ਵਿਧਾਇਕ ਕਿੱਕੀ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਆਪਣੇ ਚੋਣ ਦਾ ਆਗਾਜ਼ ਕਰ ਦਿੱਤਾ ਗਿਆ ਹੈ ਅਤੇ ਉਹਨਾਂ ਕਿਹਾ ਕਿ ਉਹ ਵਿਕਾਸ ਦੇ ਨਾਮ ਤੇ ਉਹ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ ਉਹ ਪੂਰੇ ਕੀਤੇ ਹਨ ਅਤੇ ਫ਼ਰੀਦਕੋਟ ਦੇ ਵਿਕਾਸ ਲਈ ਉਹ ਅੱਗੇ ਵੀ ਕੋਸ਼ਿਸ਼ ਕਰਦੇ ਰਹਿਣਗੇ।