ਅਨੁਰਾਗ ਠਾਕੁਰ ਅਤੇ ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਭਾਜਪਾ ਦੇ ਸੋਸ਼ਲ ਮੀਡੀਆ ਵਾਲੰਟੀਅਰਾਂ ਦਾ ਕਰਨਗੇ ਮਾਰਗਦਰਸ਼ਨ: ਪੁਨੀਤ ਅਗਰਵਾਲ
ਜਲੰਧਰ 25 ਜਨਵਰੀ 2022 - ਭਾਰਤੀ ਜਨਤਾ ਪਾਰਟੀ ਦੀ 'ਨਵਾਂ ਪੰਜਾਬ ਭਾਜਪਾ ਦੇ ਨਾਲ' ਮੁਹਿੰਮ ਤਹਿਤ ਭਾਜਪਾ 'ਚ ਸ਼ਾਮਲ ਹੋਣ ਲਈ ਜਾਰੀ ਕੀਤੇ ਗਏ ਨੰਬਰ 'ਤੇ ਸੂਬੇ ਦੇ ਲੋਕਾਂ ਨੂੰ ਮਿਸ ਕਾਲ ਦੇ ਕੇ ਮੈਂਬਰ ਬਨਣ ਅਤੇ ਭਾਜਪਾ ਲਈ ਸੋਸ਼ਲ ਮੀਡੀਆ ਰਾਹੀਂ ਪ੍ਰਚਾਰ ਕਰਨ ਲਈ ਆਪਣੀ ਮਰਜੀ ਨਾਲ ਸੇਵਾਵਾਂ ਦੇਣ ਵਾਲੇ ਵਲੰਟੀਅਰਾਂ ਨੂੰ ਭਾਜਪਾ ਦੇ ਨੌਜਵਾਨ ਨੇਤਾ ਅਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ 26 ਜਨਵਰੀ ਨੂੰ ਸ਼ਾਮ 4 ਵਜੇ ਇੱਕ ਵਰਚੁਅਲ ਮੀਟਿੰਗ ਰਾਹੀਂ ਮਾਰਗਦਰਸ਼ਨ ਕੀਤਾ ਜਾਵੇਗਾ। ਭਾਜਪਾ ਦੇ ਆਈ.ਟੀ. ਅਤੇ ਸੋਸ਼ਲ ਮੀਡੀਆ ਸੈੱਲ ਦਿੱਲੀ ਦੇ ਮੁਖੀ ਅਤੇ ਪੰਜਾਬ ਚੋਣਾਂ ਦੇ ਸੋਸ਼ਲ ਮੀਡੀਆ ਇੰਚਾਰਜ ਪੁਨੀਤ ਅਗਰਵਾਲ, ਭਾਜਪਾ ਆਈ.ਟੀ. ਸੈੱਲ ਅਤੇ ਸੋਸ਼ਲ ਮੀਡੀਆ ਪੰਜਾਬ ਦੇ ਕਨਵੀਨਰ ਰਾਕੇਸ਼ ਗੋਇਲ ਅਤੇ ਭਾਜਪਾ ਪੰਜਾਬ ਦੇ ਸੂਬਾਈ ਮੀਡੀਆ ਸਕੱਤਰ ਜਨਾਰਦਨ ਸ਼ਰਮਾ ਨੇ ਜਲੰਧਰ ਵਿਖੇ ਉਲੀਕੇ ਪੱਤਰਕਾਰ ਸੰਮੇਲਨ ਦੌਰਾਨ ਗੱਲਬਾਤ ਕਰਦਿਆਂ ਦੱਸਿਆ।
ਭਾਜਪਾ ਆਗੂਆਂ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਜਾਰੀ ਕੀਤੇ ਗਏ ਨੰਬਰ 'ਤੇ ਮਿਸ ਕਾਲ ਦੇ ਕੇ ਭਾਰਤੀ ਜਨਤਾ ਪਾਰਟੀ ਦੇ ਮੈਂਬਰ ਬਣੇ ਲੋਕ ਭਾਜਪਾ ਦੇ ਵਧ ਰਹੇ ਜਨਾਧਾਰ ਦਾ ਪ੍ਰਤੱਖ ਸਬੂਤ ਹਨI | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਦੇਸ਼ ਪੱਖੀ, ਕਿਸਾਨ ਪੱਖੀ ਅਤੇ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਦੇ ਨੌਜਵਾਨ ਅਤੇ ਆਮ ਲੋਕ ਭਾਜਪਾ ਨਾਲ ਜੁੜ ਕੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਏ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਦਾ ਯੁੱਗ ਇੰਟਰਨੈੱਟ ਮੀਡੀਆ ਦਾ ਯੁੱਗ ਹੈ ਅਤੇ ਅੱਜ ਹਰ ਵਿਅਕਤੀ ਸੋਸ਼ਲ ਮੀਡੀਆ ਰਾਹੀਂ ਇੱਕ ਦੂਜੇ ਨਾਲ ਜੁੜਿਆ ਹੋਇਆ ਹੈ।
ਭਾਜਪਾ ਨਾਲ ਸਵੈ-ਇੱਛਾ ਨਾਲ ਜੁੜੇ ਨੌਜਵਾਨ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਸੋਸ਼ਲ ਮੀਡੀਆ ਰਾਹੀਂ ਆਮ ਲੋਕਾਂ ਤੱਕ ਪਹੁੰਚਾ ਰਹੇ ਹਨ। ਭਾਜਪਾ ਦੇ ਨੌਜਵਾਨ ਆਗੂ ਅਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਵਰਚੁਅਲ ਮੀਟਿੰਗ ਰਾਹੀਂ ਇਨ੍ਹਾਂ ਵਲੰਟੀਅਰਾਂ ਦਾ ਮਾਰਗਦਰਸ਼ਨ ਕਰਨਗੇ। ਅਨੁਰਾਗ ਠਾਕੁਰ ਇਸ ਵਰਚੁਅਲ ਮੀਟਿੰਗ ਵਿੱਚ ਮੁੱਖ ਬੁਲਾਰੇ ਹੋਣਗੇ। ਉਨ੍ਹਾਂ ਤੋਂ ਇਲਾਵਾ ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਵੀ ਵਲੰਟੀਅਰਾਂ ਨੂੰ ਸੰਬੋਧਨ ਕਰਨਗੇ। ਇਸ ਵਰਚੁਅਲ ਮੀਟਿੰਗ ਵਿੱਚ ਭਾਜਪਾ ਦੇ ਸੂਬਾ ਪੱਧਰੀ ਅਧਿਕਾਰੀ ਵੀ ਹਿੱਸਾ ਲੈਣਗੇ। ਇਸ ਵਰਚੁਅਲ ਮੀਟਿੰਗ ਦਾ ਭਾਜਪਾ ਪੰਜਾਬ ਦੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਸਿੱਧਾ ਪ੍ਰਸਾਰਣ ਵੀ ਕੀਤਾ ਜਾਵੇਗਾ। ਜੋ ਵੀ ਇਸ ਵਰਚੁਅਲ ਮੀਟਿੰਗ ਵਿੱਚ ਸ਼ਾਮਲ ਹੋਣਾ ਚਾਹੁੰਦਾ ਹੈ, ਉਹ ਭਾਜਪਾ ਵਲੋਂ ਭੇਜੇ ਗਏ ਲਿੰਕ ਰਾਹੀਂ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਸ਼ਾਮਲ ਹੋ ਸਕਦਾ ਹੈ।