ਚੋਣਾਂ ਦੇ ਮੱਦੇਨਜ਼ਰ ਐੱਸਐੱਸਪੀ ਮਾਨਸਾ ਨੇ ਆਬਕਾਰੀ ਵਿਭਾਗ, ਡਰੱਗ ਇੰਸਪੈਕਟਰਾਂ ਅਤੇ ਡਿਪੂ ਹੋੋਲਡਰਾਂ ਨਾਲ ਕੀਤੀ ਮੀਟਿੰਗ
ਸੰਜੀਵ ਜਿੰਦਲ
ਮਾਨਸਾ , 25 ਜਨਵਰੀ 2022 :ਐੱਸਐੱਸਪੀ ਮਾਨਸਾ ਦੀਪਕ ਪਾਰਿਕ ਆਈਪੀਐਸ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੀ ਨਿਰਵਿਘਨਤਾਂ ਨੂੰ ਯਕੀਨੀ ਬਨਾਉਣ ਲਈ ਜਿਲ੍ਹੇ ਅੰਦਰ 96% ਲਾਇਸੰਸੀ ਅਸਲਾ ਜਮ੍ਹਾ ਕਰਵਾ ਲਿਆ ਗਿਆ ਹੈ ਅਤੇ ਬਾਕੀ ਰਹਿੰਦਾ ਲਾਇਸੰਸੀ ਅਸਲਾ ਵੀ 1-2 ਦਿਨਾਂ ਅੰਦਰ ਜਮ੍ਹਾਂ ਕਰਵਾ ਲਿਆ ਜਾਵੇਗਾ ।
ਇਸ ਦੇ ਨਾਲ ਨਾਲ ਪਿਛਲੇ ਦਿਨ ਉਨ੍ਹਾਂ ਵੱਲੋਂ ਆਬਕਾਰੀ ਵਿਭਾਗ ਮਾਨਸਾ ਦੇ ਓਟੀਓ, ਇੰਸਪੈਕਟਰਾਂ ,ਡਰੱਗ ਇੰਸਪੈਕਟਰ ਸਪਿਰਿਟ ਵੇਚਣ ਵਾਲੇ ਡਿੱਪੂ ਹੋਲਡਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ । ਮੀਟਿੰਗ ਵਿੱਚ ਉਨ੍ਹਾਂ ਨੇ ਨਾਜਾਇਜ਼ ਸ਼ਰਾਬ ਮੈਡੀਕਲ ਨਸ਼ੇ ਸਪਿਰਿਟ ਜਾਂ ਜਲਣਸ਼ੀਲ ਪਦਾਰਥਾਂ ਦੀ ਨਾਜਾਇਜ਼ ਵਿਕਰੀ ਤੇ ਕਾਬੂ ਪਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ ।
ਐੱਸਐੱਸਪੀ ਵੱਲੋਂ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚਲੀਆਂ ਇੰਟਰ ਸਟੇਟ ਨਾਕਾਬੰਦੀਆਂ ਨੂੰ ਚੈੱਕ ਕੀਤਾ ਗਿਆ ।
ਨਾਕਿਆਂ ਤੇ ਤਾਇਨਾਤ ਪੁਲਿਸ ਕਰਮਚਾਰੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਮੌਕੇ ਤੇ ਹੀ ਹੱਲ ਕੀਤਾ ਗਿਆ। ਇਸ ਤੋਂ ਇਲਾਵਾ ਵਿਧਾਨ ਸਭਾ ਚੋਣਾਂ ਸਬੰਧੀ ਜੋ ਪੈਰਾ ਮਿਲਟਰੀ ਫੋਰਸ ਤਾਇਨਾਤ ਕੀਤੀ ਗਈ ਹੈ ਉਨ੍ਹਾਂ ਦੀ ਰਿਹਾਇਸ਼ ਤੇ ਜਾ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਤੇ ਸੁਰੱਖਿਆ ਪ੍ਰਬੰਧਾਂ ਦੀ ਚੈਕਿੰਗ ਕਰਕੇ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ।