ਸੁਰੱਖਿਆ ਦੇ ਮੱਦੇਨਜ਼ਰ ਮੁਕਤਸਰ ਪੁਲਿਸ ਵੱਲੋਂ ਪਹਿਰਾ ਸਖਤ
ਅਸ਼ੋਕ ਵਰਮਾ
ਸ੍ਰੀ ਮੁਕਤਸਰ ਸਾਹਿਬ ,25ਜਨਵਰੀ2021: ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਗਣਤੰਤਰ ਦਿਵਸ ਅਤੇ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਪੇਸ਼ਬੰਦੀਆਂ ਸਖਤ ਕਰ ਦਿੱਤੀਆਂ ਹਨ। ਪੁਲਿਸ ਜਿੱਥੇ ਇਸ ਦੌਰਾਨ ਆਉਣ ਜਾਣ ਵਾਲੀਆਂ ਗੱਡੀਆਂ ਦੀ ਜਾਂਚ ਪੜਤਾਲ ਕਰ ਰਹੀ ਹੈ ਉੱਥੇ ਹੀ ਪੁਲਿਸ ਅਧਿਕਾਰੀ ਲੋਕਾਂ ਨੂੰ ਕਰੋਨਾ ਵਾਇਰਸ ਬਿਮਾਰੀ ਤੋਂ ਸਾਵਧਾਨੀ ਵਰਤਨ ਦੀ ਅਪੀਲ ਕਰ ਰਹੇ ਹਨ। ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਅਤੇ ਗਣਤੰਤਰ ਦਿਵਸ ਮੌਕੇ ਸਖਤ ਸੁਰੱਖਿਆਂ ਪ੍ਰਬੰਧ ਕੀਤੇ ਗਏ ਹਨ, ਜਿਸ ਤਹਿਤ ਸ਼ਹਿਰ ਤੋਂ ਬਾਹਰ ਜਾਣ ਅਤੇ ਅੰਦਰ ਦ;ਖਲ ਹੋਣ ਵਾਲੀਆਂ ਸੜਕਾਂ ’ਤੇ ਨਾਕਾ ਬੰਦੀ ਕਰਕੇ ਗੱਡੀਆਂ ਦੀ ਸਖਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਪੀ.ਸੀ.ਆਰ ਮੋਟਰਸਾਇਕਲ ਲਗਾਤਰ ਗਸ਼ਤ ਕਰ ਰਹੇ ਹਨ ਤਾਂਜੋ ਸ਼ਰਾਰਤੀ ਅਨਸਰਾਂ ਤੇ ਨਕੇਲ ਕੱਸੀ ਜਾ ਸਕੇ। ਇਸੇ ਤਹਿਤ ਹੀ ਡੀ ਐਸ ਪੀ ਰਛਪਾਲ ਸਿੰਘ ਦੀ ਨਿਗਰਾਨੀ ਹੇਠ ਇਸਪੈਕਟਰ ਕਰਮਜੀਤ ਸਿੰਘ ਮੁੱਖ ਅਫਸਰ ਥਾਣਾ ਸਿਟੀ , ਡਰੱਗ ਇਸਪੈਕਟਰ ਅਤੇ ਡੌਗ ਸੁਕਾਇਡ ਪੁਲਿਸ ਪਾਰਟੀ ਨਾਂਲ ਜਾਂਚ ਮੁਹਿੰਮ ਚਲਾ ਰਹੇ ਹਨ। ਇਸ ਮੌਕੇ ਇਸਪੈਕਟਰ ਕਰਮਜੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੜਕ ਦੁਰਘਟਨਾਵਾਂ ਤੋਂ ਬਚਣ ਲਈ ਹਮੇਸ਼ਾ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤੇ ਕਿਸੇ ਵੀ ਪ੍ਰਕਾਰ ਦਾ ਨਸ਼ਾ ਕਰਕੇ ਵਹੀਕਲ ਨਹੀ ਚਲਾਉਣਾ ਚਾਹੀਦਾ।
ਕਰੋਨਾ ਵਾਇਰਸ ਬਿਮਾਰੀ ਤੋਂ ਬਚਾਅ ਕਰ ਲਈ ਜਾਣਕਾਰੀ ਦਿੰਦਿਆਂ ਉਨ੍ਹਾਂ ਘਰ ਤੋਂ ਬਾਹਰ ਜਾਂਦੇ ਸਮੇਂ ਮਾਸਕ ਦੀ ਵਰਤੋਂ ਕਰਨ ਅਤੇ ਭੀੜ ਵਾਲੀਆ ਥਾਵਾਂ ਤੇ ਜਾਣ ਸਮੇਂ ਦੂਰੀ ਬਣਾ ਕਿ ਰੱਖਣ ਦੀ ਸਲਾਹ ਵੀ ਦਿੱਤੀ। ਉਨ੍ਹਾਂ ਕਿਹਾ ਕਿ ਕਿ ਜੇਕਰ ਤਹਾਨੂੰ ਕੋਈ ਸ਼ੱਕੀ ਵਸਤੂ ਮਿਲਦੀ ਹੈ ਜਾਂ ਤੁਸੀ ਪੁਲਿਸ ਨਾਲ ਕੋਈ ਜਾਣਕਾਰੀ ਸਾਂਝੀ ਕਰਨਾ ਚਾਹੁੰਦੇ ਹੋ ਤਾਂ ਹੈਲਪ ਲਾਇਨ ਨੰਬਰ 80549-42100, 112 ਤੇ ਦਿੱਛੀ ਜਾ ਸਕਦੀ ਹੈ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।