ਨਸ਼ਿਆਂ ਵਿਰੁੱਧ 4 ਮੁਕੱਦਮੇ ਦਰਜ਼ ਕਰਕੇ 7 ਮੁਲਜ਼ਮ ਕੀਤੇ ਕਾਬੂ
- 400 ਨਸ਼ੀਲੀ ਗੋੋਲੀਆਂ, 42 ਗ੍ਰਾਮ ਹੈਰੋਇਨ , 40 ਨਸ਼ੀਲੀ ਸੀਸ਼ੀਆਂ ਅਤੇ 25 ਬੋਤਲਾਂ ਸ਼ਰਾਬ ਸਮੇਤ ਮੋੋਟਰਸਾਈਕਲ ਤੇ ਸਕੂਟੀ ਦੀ ਬਰਾਮਦਗੀ
ਸੰਜੀਵ ਜਿੰਦਲ
ਮਾਨਸਾ, 19 ਮਈ 2022 : ਪੰਜਾਬ ਸਰਕਾਰ ਨੇ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਹੈ। ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਜਿਸ ਦੇ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਸਿਟੀ ਬੁਢਲਾਡਾ ਦੇ ਐਸਆਈ ਕਰਮ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਕੁਲਵਿੰਦਰ ਸ਼ਰਮਾ ਪੁੱਤਰ ਭੋੋਲਾ ਰਾਮ ਵਾਸੀ ਅਸਪਾਲ ਕਲਾਂ ਅਤੇ ਪਰਮਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਧਨੌਲਾ ਨੂੰ ਕਾਬੂ ਕਰਕੇ ਉਹਨਾਂ ਪਾਸੋੋਂ 400 ਨਸ਼ੀਲੀ ਗੋਲੀਆਂ ਮਾਰਕਾ ਕੈਰੀਸੋੋਮਾ ਅਤੇ 40 ਨਸ਼ੀਲੀ ਸੀਸ਼ੀਆਂ ਮਾਰਕਾ ਓਨਰੈਕਸ ਦੀ ਬਰਾਮਦਗੀ ਕੀਤੀ ਗਈ।
ਥਾਣਾ ਸਿਟੀ-1 ਮਾਨਸਾ ਦੇ ਐਸਆਈ ਮਨਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਰਾਜੇਸ਼ ਕੁਮਾਰ ਉਰਫ ਕੱਦੂ ਪੁੱਤਰ ਨਰੇਸ਼ ਕੁਮਾਰ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋੋਂ 22 ਗ੍ਰਾਮ ਹੈਰੋਇਨ ਦੀ ਬਰਾਮਦਗੀ ਹੋੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ-1 ਮਾਨਸਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।
ਥਾਣਾ ਸਰਦੂਲਗੜ੍ਹ ਦੀ ਤਫਤੀਸੀ ਅਫਸਰ ਐਸਆਈ ਗਗਨਦੀਪ ਕੌਰ ਸਮੇਤ ਪੁਲਿਸ ਪਾਰਟੀ ਵੱਲੋਂ ਬਲਵੰਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਖੈਰਾ ਕਲਾਂ ਨੂੰ ਕਾਬੂ ਕਰਕੇ ਉਸ ਪਾਸੋੋਂ 20 ਗ੍ਰਾਮ ਹੈਰੋਇਨ ਦੀ ਬਰਾਮਦਗੀ ਹੋੋਣ ਤੇ ਉਸਦੇ ਵਿਰੁੱਧ ਥਾਣਾ ਸਰਦੂਲਗੜ੍ਹ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ ਤੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ।
ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਵੱਲੋੋਂ ਜਸਪਾਲ ਸਿੰਘ ਪੁੱਤਰ ਗੁਰਚਰਨ ਸਿੰਘ, ਸੁਖਰਾਜ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਰਤੀਆ (ਹਰਿਆਣਾ) ਅਤੇ ਮਨਪ੍ਰੀਤ ਸਿੰਘ ਪੁੱਤਰ ਗੁਰਦਾਸ ਸਿੰਘ ਵਾਸੀ ਚੰਦੋ ਖੁਰਦ (ਹਰਿਆਣਾ) ਨੂੰ ਮੋੋਟਰਸਾਈਕਲ ਹੀਰੋੋ ਡੀਲਕਸ ਨੰ: HR 59 ਈ-3336 ਅਤੇ ਐਕਟਿਵਾ ਸਕੂਟਰੀ ਨੰ: ਐਚਆਰ23ਡੀ-4472 ਸਮੇਤ ਕਾਬੂ ਕਰਕੇ 25 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ।
ਐਸਐਸਪੀ ਮਾਨਸਾ ਨੇ ਦੱਸਿਆ ਕਿ ਨਸ਼ਿਆਂ ਅਤੇ ਮਾਡ਼ੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ ।