ਲਾਰੈਂਸ ਬਿਸ਼ਨੋਈ ਦਾ ਰਿਮਾਂਡ ਖਤਮ
ਖਰੜ, 27 ਜੂਨ 2022 : ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਲਿਆਂਦੇ ਲਾਰੈਂਸ ਬਿਸ਼ਨੋਈ ਤੋਂ ਪੰਜਾਬ ਪੁਲਿਸ ਪੁੱਛਗਿਛ ਕਰ ਰਹੀ ਹੈ। ਅੱਜ ਬਿਸ਼ਨੋਈ ਦਾ ਰਿਮਾਂਡ ਖ਼ਤਮ ਹੋ ਗਿਆ ਹੈ ਅਤੇ ਹੋਰ ਰਿਮਾਂਡ ਲੈਣ ਲਈ ਪੰਜਾਬ ਪੁਲਿਸ ਖਰੜ ਤੋਂ ਮਾਨਸਾ ਲਈ ਰਵਾਨਾ ਹੋ ਗਈ ਹੈ, ਹੁਣ ਬਿਸ਼ਨੋਈ ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।