← ਪਿਛੇ ਪਰਤੋ
ਦਹੇਜ ਵਿੱਚ 5 ਲੱਖ ਰੁਪਏ ਮੰਗਣ ਤੇ ਪਤੀ ਦੇ ਖਿਲਾਫ ਮਾਮਲਾ ਦਰਜ
ਰੋਹਿਤ ਗੁਪਤਾ ਗੁਰਦਾਸਪੁਰ 27 ਜੂਨ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵੱਲੋਂ ਇੱਕ ਔਰਤ ਦੀ ਸ਼ਿਕਾਇਤ ਤੇ ਉਸਦੇ ਪਤੀ ਖ਼ਿਲਾਫ਼ ਦਹੇਜ ਮੰਗਣ ਅਤੇ ਤੰਗ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲਾ ਡੀ ਐਸ ਪੀ ਰੈਂਕ ਦੇ ਅਧਿਕਾਰੀ ਦੀ ਇਨਕੁਆਰੀ ਤੋਂ ਬਾਅਦ ਦਰਜ ਕੀਤਾ ਗਿਆ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੀਨਾ ਨਗਰ ਦੀ ਰਹਿਣ ਵਾਲੀ ਜੋਤੀ ਪੁੱਤਰੀ ਸੁਰਿੰਦਰ ਕੁਮਾਰ ਦੱਸਿਆ ਕਿ ਉਸ ਦਾ ਵਿਆਹ 1 ਨਵੰਬਰ 2015 ਨੂੰ ਜਤਿੰਦਰ ਸਿੰਘ ਪੁੱਤਰ ਤਰਸੇਮ ਚੰਦ ਵਾਸੀ ਜਾਗੋ ਚੱਕ ਟਾਂਡਾ ਨਾਲ ਹੋਇਆ ਸੀ । ਵਿਆਹ ਤੋ ਬਾਅਦ ਉਸ ਦਾ ਪਤੀ ਦਾਜ ਦੀ ਖ਼ਾਤਰ ਉਸ ਨੂੰ ਤੰਗ ਪਰੇਸ਼ਾਨ ਕਰਦਾ ਸੀ ਅਤੇ ਪੰਜ ਲੱਖ ਰੁਪਏ ਦੀ ਮੰਗ ਕਰਦਾ ਸੀ । ਮੰਗ ਨਾ ਪੂਰੀ ਹੋਣ ਤੇ ਧਮਕੀਆਂ ਦਿੰਦਾ ਸੀ। ਉਸ ਦੇ ਮੰਗਣ ਤੇ ਆਪਣੇ ਮਾਪਿਆਂ ਕੋਲੋਂ ਲੈ ਕੇ ਦੋ ਲੱਖ ਰੁਪਏ ਦਿੱਤੇ ਗਏ ਸਨ ਪਰ ਉਹ ਉਸਨੇ ਵਾਪਿਸ ਨਹੀਂ ਕੀਤੇ ਉਲਟਾ ਹੋਰ ਪੈਸੇ ਦੀ ਮੰਗ ਕਰਦਾ ਹੈ । ਸਹਾਇਕ ਸਬ ਇੰਸਪੈਕਟਰ ਮੋਹਨ ਸਿੰਘ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਨੇ ਦੱਸਿਆ ਕਿ ਜੋਤੀ ਵੱਲੋਂ ਕੀਤੀ ਸ਼ਿਕਾਇਤ ਦੀ ਜਾਂਚ ਉਪ ਪੁਲਿਸ ਕਪਤਾਨ ਸਥਾਨਿਕ ਗੁਰਦਾਸਪੁਰ ਵੱਲੋਂ ਕਰਨ ਉਪਰਾਂਤ ਜਤਿੰਦਰ ਸਿੰਘ ਵਿਰੁੱਧ ਧਾਰਾ 498 ਏ ਅਤੇ 506 ਅਧੀਨ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ।
Total Responses : 872