ਅਗਨੀਪੱਥ ਯੋਜਨਾ ਦੇ ਵਿਰੁੱਧ ਯੂਥ ਕਾਂਗਰਸ ਨੇ ਦਿੱਤਾ ਧਰਨਾ
ਰੂਪਨਗਰ,27 ਜੂਨ 2022- ਕੇਂਦਰ ਸਰਕਾਰ ਵੱਲੋਂ ਜਾਰੀ ਅਗਨੀਪਥ ਸਕੀਮ ਦੇ ਵਿਰੋਧ ਦੇ ਚੱਲਦਿਆਂ ਪੰਜਾਬ ਕਾਂਗਰਸ ਅਤੇ ਪੰਜਾਬ ਯੂਥ ਕਾਂਗਰਸ ਵੱਲੋਂ ਸੂਬੇ ਭਰ ਚ ਵੱਖ ਵੱਖ ਥਾਵਾਂ ਤੇ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਜ਼ਿਲ੍ਹਾ ਰੂਪਨਗਰ ਵਿਖੇ ਪੰਜਾਬ ਕਾਂਗਰਸ ਯੂਥ ਪ੍ਰਧਾਨ ਬਰਿੰਦਰ ਢਿਲੋਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਕਾਂਗਰਸ ਭਵਨ ਰੂਪਨਗਰ ਵਿਖੇ ਡਾ ਅੱਛਰ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਪ੍ਰਵੇਸ਼ ਸੋਨੀ ਦੀ ਅਗਵਾਈ ਚ ਨੌਜਵਾਨਾਂ ਵੱਲੋਂ ਕੇਂਦਰ ਦੀ ਅਗਨੀਪਥ ਸਕੀਮ ਦੇ ਵਿਰੋਧ ਚ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਪ੍ਰੈਸ ਨਾਲ ਗੱਲ ਬਾਤ ਕਰਦੇ ਉਨ੍ਹਾ ਕਿਹਾ ਕਿ ਫ਼ੌਜ ਦੇ ਵਿਚ ਪਹਿਲਾਂ ਦੀ ਤਰ੍ਹਾਂ ਜੋ ਸਿਸਟਮ ਬਣਿਆ ਹੋਇਆ ਹੈ ਉਸ ਉਸ ਤਰੀਕੇ ਹੀ ਨੌਜਵਾਨਾਂ ਦੀ ਫ਼ੌਜ ਵਿੱਚ ਭਰਤੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭਾਰਤ ਦੇ ਨਾਲ ਚੀਨ ਪਾਕਿਸਤਾਨ ਤੋਂ ਇਲਾਵਾ ਹੋਰ ਕਈ ਵੋਟਰ ਲੱਗਦੇ ਹਨ ਜਿਸ ਦੇ ਚਲਦਿਆਂ ਅਗਨੀਪੱਥ ਸਕੀਮ ਚ ਨੌਜਵਾਨਾਂ ਦੀ ਭਰਤੀ ਕਰਕੇ ਕੇਂਦਰ ਸਰਕਾਰ ਦੇਸ਼ ਦੀ ਸੁਰੱਖਿਆ ਦੇ ਨਾਲ ਕੁਤਾਹੀ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਇਸ ਨੀਤੀ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਰਹਿਨੁਮਾਈ ਹੇਠ ਸੂਬੇ ਭਰ ਵਿੱਚ ਵੱਖ ਵੱਖ ਥਾਵਾਂ ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਸ ਮੌਕੇ ਜ਼ਿਲ੍ਹਾ ਉੱਪ ਪ੍ਰਧਾਨ ਪ੍ਰਵੇਸ਼ ਸੋਨੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਰ ਵਾਰ ਨੌਜਵਾਨਾਂ ਦੇ ਨਾਲ ਧੋਖਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਅਗਨੀਪਥ ਸਕੀਮ ਦੇ ਨਾਲ ਦੇਸ਼ ਦੀ ਸੁਰੱਖਿਆ ਨੂੰ ਲਾਂਭੇ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਫੌਜ ਦੇ ਵਿੱਚ ਨਿਰੰਤਰ ਭਰਤੀ ਕਰਨੀ ਚਾਹੀਦੀ ਹੈ ਜਿਸ ਤਰ੍ਹਾਂ ਪਹਿਲਾਂ ਕੀਤੀ ਜਾਂਦੀ ਸੀ।ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਆਪਣੇ ਇਸ ਫ਼ੈਸਲੇ ਨੂੰ ਨਹੀਂ ਬਦਲਦੀ ਉਦੋਂ ਤਕ ਪੰਜਾਬ ਕਾਂਗਰਸ ਵੱਲੋਂ ਇਸ ਦਾ ਵਿਰੋਧ ਕਰਦਿਆਂ ਪ੍ਰਦਰਸ਼ਨ ਲਗਾਤਾਰ ਕੀਤੇ ਜਾਣਗੇ।
ਇਸ ਮੌਕੇ ਇਨ੍ਹਾਂ ਤੋਂ ਇਲਾਵਾ ਗੁਰਮੀਤ ਰਿੰਕੂ ਐਮਸੀ ਰਾਜੀਵ ਐਡਵੋਕੇਟ ਅਮਨਦੀਪ ਲਾਲੀ ਸੁਰਿੰਦਰ ਸਿੰਘ ਸੋਨੀ ਸੁਭਾਸ਼ ਤਾਲੋਂ ਬਲਜੀਤ ਸਿੰਘ ਸਰਪੰਚ ਦਸ਼ਮੇਸ਼ ਨਗਰ ਮਨਦੀਪ ਦੀਪੂ ਸਰਪੰਚ ਸੁਨੀਲ ਕੁਮਾਰ ਸਰਪੰਚ ਰੂਪੇਸ਼ ਸਿੱਕਾ ਐੱਨਐੱਸਯੂਆਈ ਮੈਂਬਰ ਸੁਨੀਲ ਢਕੀ ਭਰਤ ਬਾਲੀਆ ਅੰਕੁਰ ਗਰਗ ਗੁਰਜੀਤ ਸਿੰਘ ਖਾਨਪੁਰ ਪਰਮਿੰਦਰ ਸਿੰਘ ਪਿੰਕਾ ਲਾਲਾ ਸਾਬਕਾ ਸਰਪੰਚ ਖੇੜੀ ਦਿਲਵਰ ਸਰਪੰਚ ਪਰਖਾਲੀ ਜਿੰਦਰ ਸਰਪੰਚ ਖਾਨਪੁਰ ਵੀ ਮੌਜੂਦ ਸਨ ।