ਨਕਾਬਪੋਸ਼ ਲੁਟੇਰਿਆਂ ਨੇ ਦਿਨ-ਦਿਹਾੜੇ ਲੁੱਟੇ ਅੱਖਾਂ 'ਚ ਮਿਰਚਾਂ ਪਾ ਹਥਿਆਰਾਂ ਦੀ ਨੋਕ 'ਤੇ ਲੱਖਾ ਦੀ ਲੁੱਟ
ਫਤਿਹਗੜ੍ਹ ਸਾਹਿਬ 26 ਜੂਨ 2022- ਮੰਡੀ ਗੋਬਿੰਦਗੜ੍ਹ ਪ੍ਰੀਤ ਨਗਰ ' ਚ ਨਕਾਬਪੋਸ਼ ਲੁਟੇਰਿਆਂ ਨੇ ਦਿਨ-ਦਿਹਾੜੇ ਲੋਹਾ ਕੰਪਨੀ ਯੁਵਰਾਜ ਇੰਪੈਕਸ 'ਚ ਦਾਖਲ ਹੋ ਕੇ ਅੱਖਾਂ ਚ ਮਿਰਚਾਂ ਪਾ ਹਥਿਆਰਾਂ ਦੀ ਨੋਕ 'ਤੇ 12 ਲੱਖ ਰੁਪਏ ਲੁੱਟ ਕੇ ਫਰਾਰ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਹ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਗਈ ਹੈ, ਜਿਸ ਵਿੱਚ ਪਤਾ ਲੱਗਾ ਹੈ ਕਿ ਕੰਪਨੀ ਦੇ ਦਫ਼ਤਰ ਵਿੱਚ ਇੱਕ ਬੈਗ ਵਿੱਚ ਪੈਸੇ ਪਏ ਸਨ। ਕੰਮ ਕਰਨ ਵਾਲੇ ਮੁਲਾਜ਼ਮ ਦੀ ਪਛਾਣ ਪਰਮਿੰਦਰ ਸਿੰਘ ਵਜੋਂ ਹੋਈ ਹੈ,
ਲੁਟੇਰਿਆਂ ਨੇ ਸਭ ਤੋਂ ਪਹਿਲਾਂ ਮਿਰਚੀ ਪਾਊਡਰ ਪਾ ਦਿੱਤਾ ਉਸ ਦੀਆਂ ਅੱਖਾਂ ਵਿੱਚ ਮਿਰਚ ਹੋਣ ਦੇ ਬਾਵਜੂਦ ਜਦੋਂ ਉਸ ਨੇ ਬੈਗ ਫੜ ਕੇ ਰੌਲਾ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਹਥਿਆਰਬੰਦ ਲੁਟੇਰਿਆਂ ਨੇ ਉਸ ਨੂੰ ਗੋਲੀ ਮਾਰ ਦਿੱਤੀ। ਇਸ ਤੋਂ ਬਾਅਦ ਲੁਟੇਰੇ ਬੈਗ ਖੋਹ ਕੇ ਫ਼ਰਾਰ ਹੋ ਗਏ। ਗੋਲੀ ਲੱਗਣ ਕਾਰਨ ਪਰਮਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਮੰਡੀ ਗੋਬਿੰਦਗੜ੍ਹ ਵਿਖੇ ਦਾਖਲ ਕਰਵਾਇਆ ਗਿਆ। ਹਸਪਤਾਲ ਦੇ ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦਿੱਤੀ। ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ।
ਲੁੱਟ-ਖੋਹ ਦੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਐਸਪੀ ਰਾਜਪਾਲ ਸਿੰਘ, ਡੀਐਸਪੀ ਅਮਲੋਹ ਸੁਖਵਿੰਦਰ ਸਿੰਘ ਅਤੇ ਥਾਣਾ ਇੰਚਾਰਜ ਮੁਹੰਮਦ ਜਮੀਲ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਤਿੰਨੇ ਲੁਟੇਰੇ ਬਾਈਕ 'ਤੇ ਆਏ ਸਨ ਜਿਨ੍ਹਾਂ ਨੇ ਇਹ ਘਟਨਾ ਨੂੰ ਅੰਜਾਮ ਦਿੱਤਾ। । ਫਿਲਹਾਲ ਪੁਲਿਸ ਜਾਂਚ ਲਈ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ। ਇਸ ਦੇ ਨਾਲ ਹੀ ਸ਼ਹਿਰ 'ਚ ਕਈ ਥਾਵਾਂ 'ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ।